Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਗ਼ੈਰ-ਯੋਜਨਾਬੱਧ ਕਾਲੋਨੀਆਂ ਦੀਆਂ ਉਸਾਰੀਆਂ ਰੋਕੀਆਂ ਜਾਣ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਗ਼ੈਰ-ਯੋਜਨਾਬੱਧ ਅਤੇ ਬਿਨਾਂ ਤਰਤੀਬ ਵਾਲੀਆਂ ਉਸਾਰੀਆਂ ਨੂੰ ਰੋਕਣ ਅਤੇ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਥਾਨਕ ਸਰਕਾਰਾਂ ਵਿਭਾਗ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਚੰਨੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏਕੇ ਸਿਨਹਾ ਨੂੰ ਕਿਹਾ ਕਿ ਉਹ ਨਗਰ ਕੌਂਸਲਾਂ ਨੂੰ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕਰਨ ਤਾਂ ਜੋ ਸ਼ਹਿਰੀ ਖੇਤਰਾਂ ਵਿਚ ਸਬੰਧਤ ਅਥਾਰਟੀਆਂ ਵੱਲੋਂ ਪ੍ਰਵਾਨਤ ਇਮਾਰਤ ਯੋਜਨਾਵਾਂ ਅਨੁਸਾਰ ਹੀ ਮਕਾਨਾਂ ਦੀ ਉਸਾਰੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਵੱਖ-ਵੱਖ ਪੱਧਰਾਂ ’ਤੇ ਫੈਲੇ ਭ੍ਰਿਸ਼ਟਾਚਾਰ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਆਮ ਲੋਕਾਂ ਵੱਲੋਂ ਇਮਾਰਤਾਂ ਦੀਆਂ ਯੋਜਨਾਵਾਂ ਦੀ ਪ੍ਰਵਾਨਗੀ, ਪਾਣੀ ਤੇ ਸੀਵਰੇਜ ਕੁਨੈਕਸ਼ਨਾਂ ਦੀ ਪ੍ਰਵਾਨਗੀ ਵਰਗੇ ਕੰਮਾਂ ਨੂੰ ਕਰਵਾਉਣ ਲਈ ਪਰੇਸ਼ਾਨੀ ਹੋਣ ਦੀਆਂ ਕਈ ਸ਼ਕਿਾਇਤਾਂ ਮਿਲੀਆਂ ਹਨ।

ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ, ਸਟਰੀਟ ਲਾਈਟ, ਸੀਵਰੇਜ, ਸੜਕਾਂ ਤੇ ਪਾਰਕਾਂ ਆਦਿ ਵਰਗੀਆਂ ਬਿਹਤਰੀਨ ਨਾਗਰਿਕ ਸਹੂਲਤਾਂ ਦਿੱਤੀਆਂ ਜਾਣਾ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਕਲੋਨੀਆਂ ਵਿਚ 35 ਫੁੱਟ ਦੀਆਂ ਸੜਕਾਂ ਹੋਣ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸੜਕ ਤੱਕ ਸੰਪਰਕ ਹੋ ਸਕੇ। ਉਨ੍ਹਾਂ ਕਿਹਾ ਕਿ 20 ਫੁੱਟ ਦੀਆਂ ਤੰਗ ਸੜਕਾਂ ਵਾਲੀਆਂ ਕਾਲੋਨਾਈਜ਼ਰਾਂ ਦੀਆਂ ਯੋਜਨਾਵਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਣਾ ਚਾਹੀਦਾ। ਚੰਨੀ ਨੇ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਵਿਧੀ ਸਥਾਪਤ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਨੇ ਸੂਬੇ ਦੇ ਸਮੁੱਚੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਨੂੰ ਨਗਰ ਕੌਂਸਲਾਂ ਦੇ ਈਓਜ਼ ਦੀ ਨਿਯਮਤ ਮੀਟਿੰਗਾਂ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ।

 

Vinkmag ad
Share Our Daily Posts

News Desk

Read Previous

ਕੇਜਰੀਵਾਲ ਨੇ ਲੁਧਿਆਣਾ ਫੇਰੀ ਦੌਰਾਨ ਸਨਅਤਕਾਰਾਂ ਤੋਂ ਮੰਗਿਆ ਰੋਡਮੈਪ

Read Next

ਨਾਬਾਲਗ ਵਿਦਿਆਰਥਣ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇਣ ਦੇ ਕਥਿਤ ਦੋਸ਼ ਹੇਠ ਦੋ ਨੌਜਵਾਨਾਂ ‘ਤੇ ਮੁਕੱਦਮਾ ਦਰਜ