LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
ਲੁਧਿਆਣਾ : ਪੱਖੋਵਾਲ ਰੋਡ ‘ਤੇ ਪੈਂਦੇ ਜਵੱਦੀ ਕਲਾਂ ਇਲਾਕੇ ‘ਚੋਂ ਘਰ ਦੇ ਬਾਹਰੋਂ ਸ਼ੱਕੀ ਹਾਲਾਤਾਂ ਵਿੱਚ ਮੁਟਿਆਰ ਲਾਪਤਾ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ 27 ਸਤੰਬਰ ਦੀ ਸ਼ਾਮ ਨੂੰ ਉਨ੍ਹਾਂ ਦੀ 18 ਸਾਲ ਦੀ ਲੜਕੀ ਘਰ ਦੇ ਬਾਹਰੋਂ ਅਚਾਨਕ ਗਾਇਬ ਹੋ ਗਈ। ਦੋ ਦਿਨਾਂ ਤਕ ਰਿਸ਼ਤੇਦਾਰਾਂ ਤੇ ਵਾਕਫ਼ ਵਿਅਕਤੀਆਂ ਕੋਲੋਂ ਪਤਾ ਕਰਨ ਦੇ ਬਾਵਜੂਦ ਲੜਕੀ ਸਬੰਧੀ ਕੋਈ ਜਾਣਕਾਰੀ ਨਾ ਮਿਲੀ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਦੁੱਗਰੀ ਦੀ ਪੁਲਿਸ ਨੇ ਔਰਤ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
