Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ- ਹੁਣ ਕਾਂਗਰਸ ’ਚ ਨਹੀਂ ਰਹਾਂਗਾ, ਇਹ ਹੋ ਸਕਦੈ ਅਗਲਾ ਕਦਮ

ਨਵੀਂ ਦਿੱਲੀ : ਪੰਜਾਬ ’ਚ ਜਾਰੀ ਸਿਆਸੀ ਭੁਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਕਾਂਗਰਸ ਪਾਰਟੀ ਵਿਚ ਨਹੀਂ ਰਹਿਣਗੇ।

ਕੈਪਟਨ ਨੇ ਇਨ੍ਹਾਂ ਕਿਆਸਅਰਾਈਆਂ ’ਤੇ ਵੀ ਵਿਰਾਮ ਲਗਾ ਦਿੱਤਾ ਹੈ ਕਿ ਉਹ ਬੀਜੇਪੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਵੇਂ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸੁਰੱਖਿਆ ਸਲਾਹ ਅਜੀਤ ਡੋਭਾਲ ਨੂੰ ਮਿਲੇ ਪਰ ਉਹ ਬੀਜੇਪੀ ਵਿਚ ਸ਼ਾਮਲ ਨਹੀਂ ਹੋ ਰਹੇ। ਕਿਹਾ ਜਾ ਰਿਹਾ ਹੈ ਕਿ ਉਹ ਪੀਐਮ ਮੋਦੀ ਨੂੰ ਵੀ ਮਿਲ ਸਕਦੇ ਹਨ।

ਕੈਪਟਨ ਨੇ ਕਿਹਾ ਕਿ ਬੀਜੇਪੀ ਦੇ ਦਿੱਗਜ ਆਗੂੁਆਂ ਨਾਲ ਮੁਲਾਕਾਤ ਪੰਜਾਬ ਦੇ ਹਿੱਤਾਂ ਲਈ ਕੀਤੀ ਗਈ ਹੈ ਨਾ ਕਿ ਬੀਜੇਪੀ ਵਿਚ ਸ਼ਮੂਲੀਅਤ ਕਰਨ ਲਈ। ਉਨ੍ਹਾਂ ਭਵਿੱਖ ਲਈ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਪਰ ਇਹ ਸਪੱਸ਼ਟ ਕਰ ਦਿੱਤਾ ਕਿ ਨਾ ਤਾਂ ਕਾਂਗਰਸ ਵਿਚ ਰਹਾਂਗਾ ਤੇ ਨਾ ਹੀ ਬੀਜੇਪੀ ਵਿਚ ਸ਼ਾਮਲ ਹੋ ਰਿਹਾ ਹਾਂ।

ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਜਦੋਂ ਕੈਪਟਨ ਦਿੱਲੀ ਤੋਂ ਪਰਤਣਗੇ ਤਾਂ ਇਕ ਨਵੀਂ ਪਾਰਟੀ ਵੀ ਬਣਾ ਸਕਦੇ ਹਨ। ਇਹ ਤਾਂ ਹੁਣ ਸਮਾਂ ਹੀ ਦੱਸੇਗਾ ਕਿ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ ਪਰ ਹਰ ਇਕ ਦੀ ਨਜ਼ਰ ਇਸ ’ਤੇ ਟਿਕੀ ਹੋਈ ਹੈ।

ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਮੈਂ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਉਹ ਇਸ ਤਰ੍ਹਾਂ ਦੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਸਕਦੇ, ਜਿਸ ਤਰ੍ਹਾਂ ਦਾ ਮੇਰੇ ਨਾਲ ਵਿਵਹਾਰ ਹੋਇਆ ਹੈ, ਉਹ ਠੀਕ ਨਹੀਂ ਹੈ।

ਇਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਵਿਧਾਇਕ ਦਲ ਦੀ ਮੀਟਿੰਗ ਸੱਦ ਕੇ ਐਨ ਮੌਕੇ ’ਤੇ ਮੈਨੂੰ ਜਾਣਕਾਰੀ ਦਿੱਤੀ ਗਈ, ਮੈਂ ਉਦੋਂ ਹੀ ਸਾਫ਼ ਤੌਰ ’ਤੇ ਕਹਿ ਦਿੱਤਾ ਸੀ ਕਿ ਮੈਂ ਅਹੁਦੇ ਨੂੰ ਛੱਡ ਰਿਹਾ ਹਾਂ। ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕਿਸੇ ਨੂੰ ਮੇਰੇ ਉਪਰ ਵਿਸ਼ਵਾਸ਼ ਨਹੀਂ ਹੈ ਤਾਂ ਮੇਰੇ ਰਹਿਣ ਦਾ ਕੀ ਫਾਇਦਾ।

ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਹਨ ਪਰ ਪੰਜਾਬ ਅਜੇ ਵੀ ਉਨ੍ਹਾਂ ਦਾ ਹੀ ਹੈ। ਇਸ ਲਈ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਟੀਮ ਪਲੇਅਰ ਨਹੀਂ ਹੈ, ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਟੀਮ ਪਲੇਅਰ ਦੀ ਲੋਡ਼ ਹੈ। ਅਮਰਿੰਦਰ ਸਿੰਘ ਨੇ ਇਸ ਗੱਲ ਨੂੰ ਸਵੀਕਾਰਿਆ ਕਿ ਪੰਜਾਬ ਵਿਚ ਕਾਂਗਰਸ ਦੀ ਲੋਕਪ੍ਰਿਅਤਾ ਘੱਟ ਰਹੀ ਹੈ ਅਤੇ ਆਮ ਆਦਮੀ ਪਾਰਟੀ ਦਾ ਗ੍ਰਾਫ਼ ਉਪਰ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਬਿਨਾਂ ਨੰਬਰ ਪਲੇਟ ਲੱਗੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Read Next

ਪੱਟੀ ਦੀਆਂ ਦਾਣਾ ਮੰਡੀਆਂ ‘ਚ ਪੁਖ਼ਤਾ ਪ੍ਰਬੰਧ : ਚੇਅਰਮੈਨ ਧਾਰੀਵਾਲ