Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੱਟੀ ਦੀਆਂ ਦਾਣਾ ਮੰਡੀਆਂ ‘ਚ ਪੁਖ਼ਤਾ ਪ੍ਰਬੰਧ : ਚੇਅਰਮੈਨ ਧਾਰੀਵਾਲ

ਪੱਟੀ  :ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਆਰੰਭ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਧਾਰੀਵਾਲ ਚੇਅਰਮੈਨ ਮਾਰਕੀਟ ਕਮੇਟੀ ਪੱਟੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਖ਼ਰੀਦ ਨਾਲ ਸਬੰਧਤ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਖ਼ਰੀਦ ਨੀਤੀ ਅਨੁਸਾਰ ਖ਼ਰੀਦ ਏਜੰਸੀਆਂ ਪਨਗੇ੍ਨ, ਮਾਰਕਫੈੱਡ, ਵੇਅਰ ਹਾਊਸ ਅਤੇ ਪਨਸਪ ਤੋਂ ਇਲਾਵਾ ਕੇਂਦਰੀ ਖ਼ਰੀਦ ਏਜੰਸੀ ਐੱਫਸੀਆਈ ਭਾਰਤ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ‘ਤੇ ਗੇ੍ਡ-ਏ ਝੋਨੇ ਦੀ ਖ਼ਰੀਦ 1960 ਰੁਪਏ ਅਤੇ ਕਾਮਨ ਝੋਨੇ ਦੀ ਖ਼ਰੀਦ 1940 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਰਨਗੀਆਂ।

ਚੇਅਰਮੈਨ ਅਨੁਸਾਰ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਕਿਸਾਨ ਝੋਨੇ ਦੀ ਫ਼ਸਲ, ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਘੱਟੋ ਘੱਟ ਰੇਟਾਂ ‘ਤੇ ਨਾ ਵਿਕਣ ਦੇਣ ਤੇ ਕਿਸਾਨਾਂ ਦੇ ਮਾਪਦੰਡਾਂ ‘ਤੇ ਖਰਾ ਉਤਰਨ ਵਾਲੇ ਝੋਨੇ ਦੀ ਖ਼ਰੀਦ ਏਜੰਸੀਆਂ ਤੋਂ ਕਰਵਾਉਣ ਨੂੰ ਯਕੀਨੀ ਬਣਾਉਣ।

ਸਮਾਜਿਕ ਦੂਰੀ ਬਣਾਈ ਰੱਖਣ ਲਈ ਚੇਅਰਮੈਨ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ, ਲਿਫ਼ਟਿੰਗ, ਬਾਰਦਾਨੇ ਅਤੇ ਖ਼ਰੀਦ ਸਬੰਧੀ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਆਮਦ ਤੋਂ ਪਹਿਲਾ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਨਵੀਆਂ ਦਾਣਾ ਮੰਡੀਆਂ ਬਣਾਈਆਂ ਹਨ। ਪੱਟੀ ਮੰਡੀ ‘ਤੇ 7 ਕਰੋੜ ਰੁਪਏ ਦੀ ਲਾਗਤ ਨਾਲ ਇਸ ਦਾ ਨਵੀਨੀਕਰਨ ਕੀਤਾ ਗਿਆ ਹੈ। ਕੋਟਬੁੱਢਾ ਮੰਡੀ ਦਾ ਨਵੀਨੀਕਰਨ ਹੋਇਆ ਹੈ ਤੇ ਅੱਜ ਹੀ ਸਭਰਾ ਦੀ ਦਾਣਾ ਮੰਡੀ ਦਾ ਨਿਰਮਾਣ ਕਰਵਾ ਕੇ ਵਿਧਾਇਕ ਗਿੱਲ ਵੱਲੋਂ ਰਸਮੀ ਤੌਰ ‘ਤੇ ਉਦਘਾਟਨ ਕਰਦੇ ਮੰਡੀ ਲੋਕ ਸਮਰਪਿਤ ਕੀਤੀ ਹੈ। ਚੇਅਰਮੈਨ ਮੇਜਰ ਧਾਰੀਵਾਲ ਨੇ ਕਿਹਾ ਕਿ ਪੱਟੀ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ- ਹੁਣ ਕਾਂਗਰਸ ’ਚ ਨਹੀਂ ਰਹਾਂਗਾ, ਇਹ ਹੋ ਸਕਦੈ ਅਗਲਾ ਕਦਮ

Read Next

ਪਤੀ ਤੇ ਦੋ ਬੱਚਿਆਂ ਦੀ ਆਤਮਹੱਤਿਆ ‘ਚ ਪਤਨੀ ਗ੍ਰਿਫ਼ਤਾਰ, ਇੰਟਰਨੈੱਟ ਮੀਡੀਆ ‘ਤੇ ਬਣੇ ਦੋਸਤ ਨਾਲ ਵਿਆਹ ਕਰ ਕੇ ਮੰਗਿਆ ਸੀ ਤਲਾਕ