Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪਤੀ ਤੇ ਦੋ ਬੱਚਿਆਂ ਦੀ ਆਤਮਹੱਤਿਆ ‘ਚ ਪਤਨੀ ਗ੍ਰਿਫ਼ਤਾਰ, ਇੰਟਰਨੈੱਟ ਮੀਡੀਆ ‘ਤੇ ਬਣੇ ਦੋਸਤ ਨਾਲ ਵਿਆਹ ਕਰ ਕੇ ਮੰਗਿਆ ਸੀ ਤਲਾਕ

ਜਲੰਧਰ : ਪਿਛਲੀ 13 ਅਗਸਤ ਨੂੰ ਨੂਰਮਹਿਲ ਥਾਣਾ ਖੇਤਰ ‘ਚ ਦੋ ਬੱਚਿਆਂ ਨਾਲ ਪਿਤਾ ਦੇ ਆਤਮਹੱਤਿਆ ਕਰਨ ਦੇ ਮਾਮਲੇ ‘ਚ ਪਤਨੀ ਅਮਨਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਉਸ ਦੀ ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। 13 ਜੁਲਾਈ ਨੂੰ ਪਿੰਡ ਪੰਡੋਰੀ ਜਗੀਰ ਦੇ ਰਹਿਣ ਵਾਲੇ ਜਸਵੀਰ ਸਿੰਘ ਨੇ ਆਪਣੇ ਦੋ ਬੱਚਿਆਂ ਸਹਿਜਪ੍ਰੀਤ ਤੇ ਮਨਰੂਪ ਨਾਲ ਜ਼ਹਿਰੀਲਾ ਪਦਾਰਥ ਖਾ ਕੇ ਜਾਨ ਦੇ ਦਿੱਤੀ ਸੀ।

ਜਸਵੀਰ ਸਿੰਘ ਦੇ ਭਰਾ ਹਰਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਉਨ੍ਹਾਂ ਦੀ ਭਾਬੀ ਅਮਨਦੀਪ ਕੌਰ ਅਕਸਰ ਇੰਟਰਨੈੱਟ ਮੀਡੀਆ ‘ਤੇ ਆਪਣੇ ਡਾਂਸ ਦੀਆਂ ਵੀਡੀਓ ਬਣਾ ਕੇ ਪਾਇਆ ਕਰਦੀ ਸੀ। ਇਸ ਦੌਰਾਨ ਉਸ ਦੀ ਜਾਨ ਪਛਾਣ ਇਕ ਨੌਜਵਾਨ ਨਾਲ ਹੋਈ ਜਿਸ ਨਾਲ ਉਸ ਨੇ ਵਿਆਹ ਕਰ ਲਿਆ ਤੇ ਪਤੀ ਜਸਪ੍ਰੀਤ ‘ਤੇ ਤਲਾਕ ਦੇਣ ਦਾ ਦਬਾਅ ਬਣਾਉਣ ਲਗ ਪਈ। ਜਸਪ੍ਰੀਤ ਉਸ ਨੂੰ ਤਲਾਕ ਦੇਣ ਲਈ ਤਿਆਰ ਨਹੀਂ ਸੀ। ਕਈ ਵਾਰ ਘਰਵਾਲਿਆਂ ਨੇ ਅਮਨਦੀਪ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਆਈ। ਉਲਟਾ ਆਪਣੇ ਪਤੀ ਨੂੰ ਧਮਕੀਆਂ ਦੇਣ ਲੱਗ ਪਈ।

ਇਸ ਕਾਰਨ ਮਾਨਸਿਕ ਰੂਪ ਤੋਂ ਪਰੇਸ਼ਾਨ ਆਪਣੇ ਦੋਵੇਂ ਬੱਚਿਆਂ ਨਾਲ ਖੇਤ ‘ਚ ਬਣੇ ਖੂਹ ‘ਤੇ ਗਿਆ ਤੇ ਉਥੇ ਉਸ ਨੇ ਪਹਿਲਾਂ ਦੋਵੇਂ ਬੱਚਿਆਂ ਨੂੰ ਸਲਫਾਸ ਖੁਆਈ ਤੇ ਫਿਰ ਖੁਦ ਖਾ ਲਈ ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਮਹਿਲਾ ਦੀ ਮਾਂ ਨੂੰ ਭੇਜਿਆ ਜਾ ਚੁੱਕਾ ਹੈ ਜੇਲ੍ਹ

ਥਾਣਾ ਇੰਚਾਰਜ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਆਤਮਹੱਤਿਆ ਲਈ ਉਕਸਾਉਣ ਦੇ ਮਾਮਲੇ ‘ਚ ਮਹਿਲਾ ਤੇ ਉਸ ਦੇ ਦੂਜੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਮਹਿਲਾ ਦੀ ਮਾਂ ਰਾਜਵੰਤ ਕੌਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ ਜਦਕਿ ਹੁਣ ਅਮਨਦੀਪ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਪੱਟੀ ਦੀਆਂ ਦਾਣਾ ਮੰਡੀਆਂ ‘ਚ ਪੁਖ਼ਤਾ ਪ੍ਰਬੰਧ : ਚੇਅਰਮੈਨ ਧਾਰੀਵਾਲ

Read Next

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਦੇ ਐਲਾਨ ਨਾਲ ਪੰਜਾਬ ਦੇ ਆਗੂਆਂ ਨੂੰ ਚਿੰਤਾ, ਕਿਤੇ ਡਿੱਗ ਨਾ ਜਾਵੇ ਚੰਨੀ ਸਰਕਾਰ