Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 23, 2026

PM Modi ਨਾਲ ਮੁਲਾਕਾਤ ਲਈ CM ਚਰਨਜੀਤ ਸਿੰਘ ਚੰਨੀ ਦਿੱਲੀ ਰਵਾਨਾ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਗੱਲਬਾਤ!

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਦਿੱਲੀ ਰਵਾਨਾ ਹੋ ਗਏ ਹਨ। ਉਹ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋ ਬਾਅਦ ਪ੍ਰਧਾਨ ਮੰਤਰੀ ਨਾਲ ਚੰਨੀ ਦੀ ਇਹ ਪਹਿਲੀ ਮੀਟਿੰਗ ਹੈ। ਇਸ ਦੌਰਾਨ ਝੋਨੇ ਦੀ ਖਰੀਦ ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਸਬੰਧੀ ਮੁੱਦੇ ਮੁੱਖ ਹੋਣਗੇ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਮਿਲ ਕੇ ਵਾਪਸ ਆਏ ਹਨ।

ਮੁੱਖ ਮੰਤਰੀ ਦਫ਼ਤਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਦਾ ਇਹ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕਿ ਬੀਤੇ ਕਲ੍ਹ ਹੀ ਉਨ੍ਹਾਂ ਦੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੁਝ ਨਿਯੁਕਤੀਆਂ ਨੂੰ ਲੈ ਕੇ ਚੱਲ ਰਹੀ ਨਰਾਜ਼ਗੀ ‘ਤੇ ਲਗਪਗ ਤਿੰਨ ਘੰਟੇ ਮੀਟਿੰਗ ਹੋਈ ਹੈ। ਕੀ ਉਹ ਇਸ ਮੀਟਿੰਗ ਸਬੰਧੀ ਹਾਈ ਕਮਾਨ ‘ਚ ਸੀਨੀਅਰ ਆਗੂਆਂ ਨੂੰ ਵੀ ਮਿਲਣਗੇ, ਇਸ ਸਬੰਧੀ ਫਿਲਹਾਲ ਖਦਸ਼ਾ ਹੈ।

ਚੰਨੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚਾਰ ਵਜੇ ਮੁਲਾਕਾਤ ਹੋਵੇਗੀ। ਇਹ ਮੁਲਾਕਾਤ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਕ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਬਾਰਸ਼ਾਂ ਨੂੰ ਦੇਖਦੇ ਹੋਏ ਇਸ ਸਾਲ 11 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਕਿਹਾ ਹੈ ਜਿਸ ਨੂੰ ਲੈ ਕੇ ਪੰਜਾਬ ‘ਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।

Vinkmag ad
Share Our Daily Posts

News Desk

Read Previous

ਕੈਪਟਨ ਨੇ ਸਿੱਧੂ ਖ਼ਿਲਾਫ਼ ਕੀਤਾ ਵੱਡਾ ਐਲਾਨ, ਕਿਹਾ – ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ

Read Next

ਹਰੀਸ਼ ਰਾਵਤ ਦਾ ਸਾਬਕਾ CM ‘ਤੇ ਹਮਲਾ, ਬੋਲੇ- ਕਿਸੇ ਦਾ ਮਖੌਟਾ ਬਣ ਰਹੇ ਕੈਪਟਨ, ਆਪਣੀਆਂ ਗੱਲਾਂ ‘ਤੇ ਗ਼ੌਰ ਫਰਮਾਉਣ