Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

Pargat Singh ਨੇ ਕਿਹਾ- ਕਿਸ ਨੂੰ ਮੰਤਰੀ ਬਣਾਉਣਾ ਹੈ ਕਿਸ ਨੂੰ ਨਹੀਂ, ਇਹ Navjot Sidhu ਤੋਂ ਉੱਪਰ ਦਾ ਮਾਮਲਾ

ਜਲੰਧਰ : ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਦਾ ਮਾਮਲਾ ਹੱਲ ਹੋ ਗਿਆ ਹੈ। ਉਹ ਕਿਤੇ ਨਹੀਂ ਜਾ ਰਹੇ। ਪਰਗਟ ਨੇ ਆਪਣੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਨਵੀਂ ਸਰਕਾਰ ਹੈ, ਕੁਝ ਗਲਤੀਆਂ ਹੁੰਦੀਆਂ ਹਨ। ਰਾਣਾ ਗੁਰਜੀਤ ਸਿੰਘ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ‘ਤੇ ਸਿੱਧੂ ਦੀ ਨਾਰਾਜ਼ਗੀ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਕਿਸ ਨੂੰ ਰੱਖਣਾ ਹੈ, ਕਿਸ ਨੂੰ ਨਹੀਂ ਰੱਖਣਾ, ਇਹ ਉਸ ਦੇ ਉੱਪਰ ਦੀ ਗੱਲ ਹੈ। ਦੱਸ ਦੇਈਏ ਕਿ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਦੀ ਮੰਤਰੀ ਵਜੋਂ ਨਿਯੁਕਤੀ ਨੂੰ ਲੈ ਕੇ ਵਿਵਾਦ ਹੋਇਆ ਸੀ। ਉਸ ਨੂੰ ਦਾਗੀ ਦੱਸਦਿਆਂ ਸੁਖਪਾਲ ਸਿੰਘ ਖਹਿਰਾ ਸਮੇਤ ਕਈ ਆਗੂਆਂ ਨੇ ਸਵਾਲ ਖੜ੍ਹੇ ਕੀਤੇ ਸਨ।

ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਸਰਕਟ ਹਾਊਸ ਵਿਚ ਸਿੱਖਿਆ, ਖੇਡਾਂ ਤੇ ਐੱਨਆਰਆਈ ਮਾਮਲੇ ਆਪਸ ਵਿਚ ਜੁੜਦੇ ਹਨ। ਚੰਗੀ ਸਿੱਖਿਆ ਤੇ ਚੰਗੀਆਂ ਸਿਹਤ ਸਹੂਲਤਾਂ ਅਤੇ ਐੱਨਆਰਆਈਜ਼ ਦੇ ਸਹਿਯੋਗ ਨਾਲ ਪੰਜਾਬ ਨੂੰ ਤਰੱਕੀ ਦੇ ਰਾਹ ਤੋਰਾਂਗੇ। ਰਹਿੰਦੇ ਸਮੇਂ ਦੌਰਾਨ ਖੇਡਾਂ ਲਈ ਮਾਹੌਲ ਸਿਰਜਿਆ ਜਾ ਸਕਦਾ ਹੈ। ਸਾਰੇ ਮਹਿਕਮਿਆਂ ਦੇ ਖਿਡਾਰੀ ਤੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਨੂੰ ਖੇਡ ਵਿਭਾਗ ਨਾਲ ਜੋੜਿਆ ਜਾਵੇਗਾ। ਸਿੱਧੂ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਸਾਰਾ ਮਸਲਾ ਹੱਲ ਹੋ ਗਿਆ ਹੈ।

ਵਿਧਾਇਕ ਪਰਗਟ ਸਿੰਘ ਦੇ ਕੈਬਨਿਟ ‘ਚ ਸਿੱਖਿਆ ਖੇਡਾਂ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚਣ ‘ਤੇ ਹਵੇਲੀ ਜੀਟੀ ਰੋਡ ‘ਤੇ ਇਲਾਕੇ ਦੇ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਕਾਂਗਰਸੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਲਈ ਚੁੱਕੇ ਗਏ ਮੁੱਦਿਆਂ ‘ਤੇ ਉਹ ਪਹਿਲਾਂ ਦੀ ਤਰ੍ਹਾਂ ਅੱਜ ਵੀ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਦੇ ਜੋ ਵੀ ਫੈਸਲੇ ਹੋਣਗੇ ਉਹ ਪੰਜਾਬ ਦੇ ਲੋਕਾਂ ਲਈ ਆਉਣਗੇ। ਉਨ੍ਹਾਂ ਕਿਹਾ ਕਿ ਰਾਤੋ ਰਾਤ ਤਾਂ ਕੁਝ ਵੀ ਸੰਭਵ ਨਹੀਂ। ਖੇਡ ਅਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਖੇਡ ਕੋਟੇ ਦੇ ਅਧਿਕਾਰੀ ਇੱਕਜੁਟ ਹੋਣਗੇ। ਉਨ੍ਹਾਂ ਦੀ ਗਿਣਤੀ 11 ਹਜ਼ਾਰ ਤੋਂ ਜ਼ਿਆਦਾ ਹੈ। ਉਨ੍ਹਾਂ ਨੂੰ ਖੇਡ ਨੂੰ ਮਜ਼ਬੂਤ ​​ਕਰਨ ਲਈ ਹਰ ਪਿੰਡ ਵਿੱਚ ਤਾਇਨਾਤ ਕੀਤਾ ਜਾਵੇਗਾ। ਪਰਗਟ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੰਮ ਕਰਨ ਲਈ ਸਿਰਫ 90 ਦਿਨ ਹਨ, ਪਰ ਇਸ ਸਮੇਂ ਵਿੱਚ ਵੀ ਖੇਡਾਂ ਅਤੇ ਸਿੱਖਿਆ ਦੇ ਲਈ ਇੱਕ ਨਵਾਂ ਮਾਹੌਲ ਸਿਰਜਿਆ ਜਾ ਸਕਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਅਤੇ ਸਿੱਖਿਆ ਖੇਤਰ ‘ਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਸੁਆਲਾਂ ਦੇ ਜੁਆਬ ਦਿੰਦਿਆਂ ਕਿਹਾ ਕਿ ਪਾਰਟੀ ਅੰਦਰ ਦੇ ਸਾਰੇ ਮਸਲੇ ਸੁਲਝਾ ਲਏ ਗਏ ਹਨ, ਹੁਣ ਕੰਮ ਕਰਨ ਦੀ ਵਾਰੀ ਹੈ। ਉਨ੍ਹਾਂ ਸੁਆਗਤ ਕਰਨ ਆਏ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣਗੇ। ਇਸ ਮੌਕੇ ਸਰਪੰਚ ਜਗਤਾਰ ਸਿੰਘ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਭੁਪਿੰਦਰ ਸਿੰਘ ਸਮਰਾ ਜ਼ੈਲਦਾਰ ਹਰਮਿੰਦਰ ਸਿੰਘ ਬਾਹੀਆ ਪੰਚ ਕਰਮਵੀਰ ਸਿੰਘ ਬੋਪਾਰਾ ਨੰਬਰਦਾਰ ਪਿੰਕ ਰਾਜ ਪੰਜ ਦਲਵੀਰ ਸਿੰਘ ਪਰਮਜੀਤ ਸਿੰਘ ਹਰਵਿੰਦਰ ਸਿੰਘ ਪ੍ਰਦੀਪ ਸਿੰਘ ਅਤੇ ਦਰਜਨਾਂ ਕਾਂਗਰਸੀ ਵਰਕਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸਰਹਿੰਦ ਦਾ ਨੌਜਵਾਨ 600 ਗ੍ਰਾਮ ਸੋਨੇ ਦੀ ਬੈਲਟ ਪਾ ਕੇ ਦੁਬਈ ਤੋਂ ਵਾਪਸ ਆਇਆ, ਅੰਮ੍ਰਿਤਸਰ ਏਅਰਪੋਰਟ ’ਤੇ ਗ੍ਰਿਫ਼ਤਾਰ

Read Next

ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਬਣਾਉਣਗੇ ਨਵੀਂ ਪਾਰਟੀ! ਜਾਣੋ ਕੀ ਹੋਵੇਗਾ ਨਾਂ