Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਸੁਖਬੀਰ ਬਾਦਲ ਪਹੁੰਚੇ ਆਂਗਣਵਾੜੀ ਵਰਕਰਾਂ ਦੇ ਧਰਨੇ ‘ਤੇ, ਕਿਹਾ – ਕਾਂਗਰਸ ਨਹੀਂ ਸੁਣੇਗੀ, ਸਿੱਧੂ ਦੇ ਸਾਰੇ ਰਸਤੇ ਹੋਏ ਬੰਦ

ਮੁਹਾਲੀ: ‘ਦਿ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ’ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ।

ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਐਲਾਨ ਉਸ ਵੇਲੇ ਕੀਤਾ ਜਦੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਆਂਗਣਵਾੜੀ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਈ। ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹਨਾਂ ਨੁੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਸੀ ਤੇ ਹੁਣ ਵੀ ਕਾਂਗਰਸ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਕੁਝ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਤਾਂ ਧਰਨੇ ਵਾਲੀ ਥਾਂ ’ਤੇ ਟੈਂਟ ਵੀ ਨਹੀਂ ਲਗਾਉਣ ਦੇ ਰਹੀ ਜਿਸ ਕਾਰਨ ਸਾਨੂੰ ਵਰ੍ਹਦੀ ਗਰਮੀ ਵਿਚ ਹੀ ਸੰਘਰਸ਼ ਕਰਨਾ ਪੈ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ, ਜੋ ਦੁਪਹਿਰ ਵੇਲੇ ਧਰਨੇ ਵਾਲੀ ਥਾਂ ਪਹੁੰਚੇ, ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਉਹਨਾਂ ਨਾਲ ਅਤੇ ਹੋਰ ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ ਵਾਸਤੇ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਣਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਤੇ ਉਹਨਾਂ ਦੇ ਖ਼ਿਲਾਫ਼ ਝੂਠੇ ਕੇਸ ਵੀ ਦਰਜ ਕੀਤੇ ਗਏ।

ਬਾਦਲ ਸਰਕਾਰ ਨੇ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਘੋਖੀਆਂ ਜਾਣਗੀਆਂ ਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੁੰ ਦਿੱਤਾ ਜਾ ਰਿਹਾ ਮਾਣ ਭੱਤਾ ਬਹੁਤ ਘੱਟ ਹੈ ਅਤੇ ਇਸ ਵਿਚ ਵਾਧਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਵੇਲੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਨੇ ਕੋਰੋਨਾ ਵਾਰੀਅਰਜ ਵਾਂਗ ਕੰਮ ਕੀਤਾ ਪਰ ਇਹਨਾਂ ਨੁੰ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ। ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਸਰਕਾਰੀ ਬਸਾਂ ਦਾ ਹਾਲ ਜਾਣਨ ਲਈ ਪੀਆਰਟੀਸੀ ਦੀ ਬਸ ’ਚ ਚੜ੍ਹੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਯਾਤਰੀਆਂ ਤੋਂ ਜਾਣੀਆਂ ਮੁਸ਼ਕਲਾਂ

Read Next

ਐੱਨਐੱਸਏ ਡੋਭਾਲ ਨਾਲ ਮੁਲਾਕਾਤ ਦੇ ਪਿੱਛੇ ਕੀ ਸੀ ਅਮਰਿੰਦਰ ਦਾ ਮਕਸਦ , ਕਿਉਂ ਬੇਹੱਦ ਅਹਿਮ ਮੰਨੀ ਜਾ ਰਹੀ ਇਹ ਮੁਲਾਕਾਤ