Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਨਵਜੋਤ ਸਿੰਘ ਸਿੱਧੂ ਦਾ ਨਵਾਂ ਟਵੀਟ, ਲਿਖਿਆ- ਅਹੁਦਾ ਰਹੇ ਜਾਂ ਨਾ ਰਹੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਹਮੇਸ਼ਾ ਖੜ੍ਹਾ ਰਹਾਂਗਾ

ਚੰਡੀਗੜ੍ਹ : ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਜੈਅੰਤੀ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਕਿਹਾ ਕਿ ਉਹ ਗਾਂਧੀ ਜੀ ਤੇ ਸ਼ਾਸਤਰੀ ਜੀ ਦੇ ਸਿਧਾਂਤਾਂ ਨੂੰ ਕਾਇਮ ਰੱਖਣਗੇ। ਆਪਣੇ ਟਵੀਟ ‘ਚ ਉਨ੍ਹਾਂ ਰਾਹੁਲ ਗਾਂਧੀ ਤੇ ਪ੍ਰਿਅੰਕਾਂ ਗਾਂਧੀ ਨੂੰ ਵੀ ਟੈਗ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪੋਸਟ ਰਹੇ ਜਾਂ ਨਾ, ਉਹ ਰਾਹੁਲ ਗਾਂਧੀ ਤੇ ਪ੍ਰਿਅੰਕਾਂ ਗਾਂਧੀ ਦੇ ਨਾਲ ਖੜ੍ਹੇ ਰਹਿਣਗੇ।

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਕਿ ਬੇਸ਼ੱਕ ਸਾਰੀਆਂ ਨਕਾਰਾਤਮਕ ਤਾਕਤਾਂ ਉਨ੍ਹਾਂ ਨੂੰ ਹਰਾਉਣ ਦਾ ਯਤਨ ਕਰਨ ਪਰ ਸਕਾਰਾਤਮਕ ਊਰਜਾ ਨਾਲ ਹਰ ਪਾਸਿਓਂ ਪੰਜਾਬ ਨੂੰ ਜਿੱਤ ਮਿਲੇਗੀ। ਪੰਜਾਬੀਅਤ ਤੇ ਪੰਜਾਬੀ ਦੀ ਜਿੱਤ ਹੋਵੇਗੀ। ਦੱਸ਼ ਦੇਈਏ, ਨਵਜੋਤ ਸਿੰਘ ਸਿੱਧੂ ਨੇ ਪੈਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਇਸੇ ਸਾਲ 25 ਜੁਲਾਈ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਲਈ ਸੀ। ਇਸ ਦੌਰਾਨ ਉਹ ਤਤਕਾਲੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਉੱਪਰ ਲਗਾਤਾਰ ਹਮਲਾਵਰ ਰਹੇ।

ਨਵਜੋਤ ਸਿੰਘ ਸਿੱਧੂ ਸੰਗਠਨ ‘ਚ ਆਪਣਾ ਵੱਕਾਰ ਕਾਇਮ ਕਰਨ ਵਿਚ ਸਫਲ ਰਹੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸੀਐੱਮ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਇਸ ਤੋਂ ਬਾਅਦ ਸਿੱਧੂ ਨੂੰ ਉਮੀਦ ਸੀ ਕਿ ਉਨ੍ਹਾਂ ਨੂੰ ਸੀਐੱਮ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਪਰ ਦੌੜ ਵਿਚ ਸਿੱਧੂ ਸਭ ਤੋਂ ਪਿੱਛੇ ਰਹੇ। ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਨਾਲ ਨਿਵਾਜਿਆ।

ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੰਤਰੀ ਮੰਡਲ ਦਾ ਗਠਨ ਕੀਤਾ ਤੇ ਕਾਰਜਕਾਰੀ ਡੀਜੀਪੀ ਤੇ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਨਿਯੁਕਤੀ ਕੀਤੀ। ਨਵਜੋਤ ਸਿੰਘ ਸਿੱਧੂ ਇਸ ਗੱਲ ਤੋਂ ਨਾਰਾਜ਼ ਹੋ ਗਏ ਕਿ ਡੀਜੀਪੀ ਦੀ ਨਿਯੁਕਤੀ ਤੇ ਏਜੀ ਦੀ ਨਿਯੁਕਤੀ ‘ਚ ਉਨ੍ਹਾਂ ਦੇ ਸੁਝਾਅ ਦੀ ਅਣਦੇਖੀ ਕੀਤੀ ਗਈ। ਇਸ ਤਹਿਤ ਮੰਤਰੀਮੰਡਲ ਗਠਨ ‘ਚ ਵੀ ਉਨ੍ਹਾਂ ਦੇ ਸੁਝਾਵਾਂ ਦੀ ਅਣਦੇਖੀ ਕੀਤੀ ਗਈ। ਇਸ ਤੋਂ ਭੜਕੇ ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ। ਨਵਜੋਤ ਸਿੱਧੂ ਦਾ ਅਸਤੀਫ਼ਾ ਹਾਲੇ ਵੀ ਹਾਈ ਕਮਾਨ ਕੋਲ ਲੰਬਿਤ ਹੈ।

Vinkmag ad
Share Our Daily Posts

News Desk

Read Previous

ਹਰੀਸ਼ ਰਾਵਤ ਤੋਂ ਵਾਪਸ ਲਈ ਜਾ ਰਹੀ ਜ਼ਿੰਮੇਵਾਰੀ! ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਹੀਂ ਕੱਢ ਸਕੇ ਹੱਲ, ਹੁਣ ਇਨ੍ਹਾਂ ਨੂੰ ਮਿਲੇਗਾ ਮੌਕਾ

Read Next

ਮੰਡੀਆਂ ‘ਚੋਂ ਮਟਰ ਗਾਇਬ, ਰਿਟੇਲ ’ਚ ਭਾਅ 200 ਰੁਪਏ ਕਿੱਲੋ, ਨਵੰਬਰ ਤਕ ਸਹਿਣੀ ਪਵੇਗੀ ਮਹਿੰਗਾਈ