Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਖ਼ਾਕੀ ਮੁੜ ਹੋਈ ਦਾਗਦਾਰ ; ਐਂਟੀ ਫਰਾਡ ਵਿੰਗ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਟਾਲਾ : ਵਿਜੀਲੈਂਸ ਵਿਭਾਗ ਗੁਰਦਾਸਪੁਰ ਦੀ ਟੀਮ ਨੇ ਬਟਾਲਾ ਦੇ ਐੱਸਐੱਸਪੀ ਦਫ਼ਤਰ ਦੇ ਨਜ਼ਦੀਕ ਐਂਟੀ ਫਰਾਡ ਦਫ਼ਤਰ ਵਿਚ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਇੰਸਪੈਕਟਰ ਰੈਂਕ ਦੇ ਅਫ਼ਸਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਹ ਇੰਸਪੈਕਟਰ ਰੈਂਕ ਦਾ ਮੁਲਾਜ਼ਮ ਬਟਾਲਾ ਵਿਚ ਐਂਟੀ ਫਰਾਡ ਵਿੰਗ-1 ਵਿਚ ਤਾਇਨਾਤ ਹੈ, ਨੂੰ ਡੀਐੱਸਪੀ ਵਿਜੀਲੈਂਸ ਪੇ੍ਮ ਵਰਮਾ ਦੀ ਅਗਵਾਈ ’ਚ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਫੜਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਡੀਐੱਸਪੀ ਵਿਜੀਲੈਂਸ ਗੁਰਦਾਸਪੁਰ ਪੇ੍ਰਮ ਵਰਮਾ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ ਪਰ ਇਸ ਗੱਲ ਦੀ ਉਨ੍ਹਾਂ ਪੁਸ਼ਟੀ ਕੀਤੀ ਹੈ ਕਿ ਇਕ ਇੰਸਪੈਕਟਰ ਨੂੰ ਰਿਸ਼ਵਤ ਦੇ ਮਾਮਲੇ ਵਿਚ ਫੜਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਐਂਟੀ ਫਰਾਡ ਵਿੰਗ ਵਿਚ ਤਾਇਨਾਤ ਸਤਿੰਦਰ ਕੁਮਾਰ ਇੰਸਪੈਕਟਰ ਨੂੰ ਸ਼ਨਿੱਚਰਵਾਰ ਸਵੇਰੇ ਮਲਕੀਤ ਸਿੰਘ ਵਾਸੀ ਵੈਰੋਨੰਗਲ ਤੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਪੁਲਿਸ ਨੇ ਮੌਕੇ ’ਤੇ ਫੜਿਆ ਹੈ। ਜਾਣਕਾਰੀ ਮੁਤਾਬਕ ਮਲਕੀਤ ਸਿੰਘ ਨੇ ਆਪਣੇ ਨਾਲ ਹੋਈ 11 ਲੱਖ ਦੀ ਠੱਗੀ ਦੇ ਸਬੰਧ ਵਿਚ ਐਂਟੀ ਫਰਾਡ ਵਿੰਗ ਵਿਚ ਦਰਖਾਸਤ ਦੇ ਕੇ ਇਨਸਾਫ ਦੀ ਗੁਹਾਰ ਲਾਈ ਸੀ। ਉਕਤ ਕੇਸ ਇੰਸਪੈਕਟਰ ਸਤਿੰਦਰ ਕੁਮਾਰ ਹੈਂਡਲ ਕਰ ਰਹੇ ਸਨ।

ਦੱਸਿਆ ਜਾਂਦਾ ਹੈ ਕਿ ਇੰਸਪੈਕਟਰ ਸਤਿੰਦਰ ਕੁਮਾਰ ਨੇ ਉਕਤ ਮਾਮਲੇ ਵਿਚ ਅੱਗੇ ਕਾਰਵਾਈ ਕਰਨ ਲਈ ਪਹਿਲਾਂ ਤਾਂ ਮਲਕੀਤ ਸਿੰਘ ਨੂੰ ਕਾਫੀ ਖੱਜਲ ਖੁਆਰ ਕੀਤਾ ਤੇ ਫੇਰ ਪੈਸੇ ਮੰਗਣ ਲੱਗਿਆ। ਅੱਕ ਕੇ ਉਸ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ। ਸ਼ਨਿਚਰਵਾਰ ਨੂੰ ਸਵੇਰ ਸਾਰ ਹੋਈ ਇਸ ਕਾਰਵਾਈ ਨਾਲ ਬਟਾਲਾ ਐਂਟੀ ਫਰਾਡ ਦਫ਼ਤਰ ਵਿਚ ਭਾਜੜ ਪੈ ਗਈ। ਦੱਸਣਯੋਗ ਹੈ ਕਿ ਫੜਿਆ ਗਿਆ ਇੰਸਪੈਕਟਰ ਕੁਝ ਸਮਾਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਦੇ ਨਾਲ ਸਕਿਓਰਿਟੀ ’ਚ ਤਾਇਨਾਤ ਰਿਹਾ ਹੈ। ਐੱਸਐੱਸਪੀ ਆਫਿਸ ਵਿਜੀਲੈਂਸ ਅੰਮ੍ਰਿਤਸਰ ਵਿਚ ਇਸ ਮਾਮਲੇ ਸਬੰਧੀ ਐੱਫਆਰਆਈ ਨੰਬਰ 26 ਧਾਰਾ ਅੰਡਰ ਸੈਕਸ਼ਨ 7 ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭਾਰਤ ‘ਚ ਛਾਅ ਸਕਦੈ ਚੀਨ ਵਰਗਾ ਬਿਜਲੀ ਸੰਕਟ, 72 ਪਾਵਰ ਪਲਾਂਟਾਂ ‘ਚ ਸਿਰਫ਼ 3 ਦਿਨ ਦਾ ਬਚਿਆ ਕੋਲਾ

Read Next

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਸਰਹੱਦ ਤੋਂ ਸਾਢੇ 6 ਕਿੱਲੋ ਹੈਰੋਇਨ ਸਮੇਤ ਪਾਕਿ ਸਮੱਗਲਰ ਗ੍ਰਿਫ਼ਤਾਰ