Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਸਰਹੱਦ ਤੋਂ ਸਾਢੇ 6 ਕਿੱਲੋ ਹੈਰੋਇਨ ਸਮੇਤ ਪਾਕਿ ਸਮੱਗਲਰ ਗ੍ਰਿਫ਼ਤਾਰ

ਅਟਾਰੀ : ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਸਮੱਗਲਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ। ਬੀਐੱਸਐੱਫ ਦੇ ਜਵਾਨਾਂ ਵਲੋਂ ਕੀਤੇ ਗਏ ਅਪ੍ਰੇਸ਼ਨ ਬਾਰੇ ਡੀਆਈਜੀ ਸੀਮਾ ਸੁਰੱਖਿਆ ਬਲ ਭੁਪਿੰਦਰ ਸਿੰਘ ਨੇ ਦੱਸਿਆ ਕਿ 2-3 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਬੀਓਪੀ ਰਾਜਾਤਾਲ ‘ਤੇ ਤਾਇਨਾਤ ਜਵਾਨਾਂ ਨੇ ਭਾਰਤ-ਪਾਕਿ ਸਰਹੱਦ  ‘ਤੇ ਲਗੀ ਕੰਡਿਆਲੀ ਤਾਰ ਲਾਗੇ ਜਦੋਂ ਕੁਝ ਹਿਲਜੁੱਲ ਮਹਿਸੂਸ ਕੀਤੀ ਤਾਂ ਉਨ੍ਹਾਂ ਨੇ ਲਲਕਾਰਿਆ ਪਰ ਕੋਈ ਜਵਾਬ ਨਹੀਂ ਆਇਆ ਤਾਂ ਉਹਨਾਂ ਨੂੰ ਸ਼ਕ ਪੈ ਗਿਆ ਕਿ ਇੱਥੇ ਕੋਈ ਹੈ। ਉਨ੍ਹਾਂ ਤੁਰੰਤ ਹੈੱਡ ਕੁਆਰਟਰ ‘ਚ ਕੰਪਨੀ ਕਮਾਂਡਰ ਨਾਲ ਰਾਬਤਾ ਕੀਤਾ ਤੇ ਤੁਰੰਤ ਉਸ ਜਗ੍ਹਾ ਨੂੰ ਘੇਰਾ ਪਾ ਲਿਆ।

ਇੱਥੇ ਚਲਾਏ ਸਰਚ ਆਪ੍ਰੇਸ਼ਨ ਦੌਰਾਨ ਉਨ੍ਹਾਂ ਨੂੰ ਖੇਤਾਂ ‘ਚ ਲੱਕਿਆ ਇਕ ਸਮੱਗਲਰ ਮਿਲਿਆ। ਪੱਛਗਿੱਛ ਦੌਰਾਨ ਸਮੱਗਲਰ ਦੀ ਪਛਾਣ ਕਾਸ਼ੀ ਅਲੀ ਪੁੱਤਰ ਰਹਿਮਤ ਅਲੀ ਪਿੰਡ ਮਨਿਆਣਾ ਪਾਕਿਸਤਾਨ ਵਜੋਂ ਹੋਈ ਹੈ। ਉਹਨਾਂ ਅਗੇ ਦੱਸਿਆ ਕਿ ਜਦੋਂ ਪਾਕਿ ਸਮੱਗਲਰ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ ਜੋ ਕਿ ਪਲਾਸਿਟਕ ਦੇ ਲਿਫ਼ਾਫ਼ਿਆਂ ‘ਚ ਪੈਕ ਤੇ ਇਹ ਸਾਰੇ ਲਿਫ਼ਾਫ਼ੇ ਇੱਕ ਕੈਰੀਬੈਗ ‘ਚ ਪਾਏ ਗਏ ਸਨ ਜਿਸ ‘ਤੇ ਸ਼ੌਕਤ ਖਾਨੂਮ ਮੈਮੋਰੀਅਲ ਕੈਂਸਰ ਹਸਪਤਾਲ ਐਂਡ ਰਿਸਰਚ ਸੈਂਟਰ ਲਾਹੌਰ ਲਿਖਿਆ ਹੋਇਆ ਸੀ। ਉਨ੍ਹਾਂ ਅੱਗੇ ਦਸਿਆ ਕਿ ਪਾਕਿ ਸਮੱਗਲਰ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਇਹ ਹੈਰੋਇਨ ਦੀ ਖੇਪ ਭਾਰਤ ਵਾਲੇ ਪਾਸੇ ਉਸ ਨੇ ਕਿਸ ਦੇ ਹਵਾਲੇ ਕਰਨੀ ਸੀ।

Vinkmag ad
Share Our Daily Posts

News Desk

Read Previous

ਖ਼ਾਕੀ ਮੁੜ ਹੋਈ ਦਾਗਦਾਰ ; ਐਂਟੀ ਫਰਾਡ ਵਿੰਗ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Read Next

ਦੋ ਮੰਤਰੀਆਂ ਨੇ ਖੰਨਾ ‘ਚ ਕੀਤੀ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ, ਖ਼ਰੀਦ ਵਿਚ ਦੇਰੀ ਲਈ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ