Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਦੋ ਮੰਤਰਾਲਿਆਂ ‘ਚ ਵੰਡਿਆ ‘ਕਮਾਊ ਪੁੱਤ’ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ, ਪੰਜਾਬ ‘ਚ ਅਧਿਕਾਰੀ ਕਰ ਰਹੇ ਸਖ਼ਤ ਵਿਰੋਧ

ਜਲੰਧਰ: ਨਿਯੁਕਤੀਆਂ ਤੇ ਫ਼ੈਸਲਿਆਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣ ਰਹੀ ਪੰਜਾਸ ਸਰਕਾਰ ਵਿਚ ਇਕ ਵਿਭਾਗ ਨੂੰ ਦੋ ਮੰਤਰਾਲਿਆਂ ਵਿਚ ਵੰਡ ਦੇਣਾ ਹੁਣ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਅਸੰਤੁਸ਼ਟੀ ਦਾ ਕਾਰਨ ਬਣ ਗਿਆ ਹੈ। ਪੰਜਾਬ ਸਰਕਾਰ ਨੇ ਪਹਿਲੀ ਵਾਰ Excise and Taxation Department ਨੂੰ ਦੋ ਮੰਤਰੀਆਂ ਦੇ ਹਵਾਲੇ ਕੀਤਾ ਹੈ। ਐਕਸਾਈਜ਼ ਵਿਭਾਗ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਆਪਣੇ ਕੋਲ ਰੱਖ ਲਿਆ ਹੈ ਜਦ ਕਿ ਟੈਕਸੇਸ਼ਨ ਵਿਭਾਗ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਵਾਲੇ ਹੈ। ਸਰਕਾਰ ਦੇ ਇਸ ਪਹਿਲੇ ਫ਼ੈਸਲੇ ਨੂੰ ਲੈ ਕੇ Excise and Taxation (GST) ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਚ ਰੋਸ ਦੀ ਲਹਿਰ ਦੋੜ ਰਹੀ ਹੈ।

ਤਰਕ ਇਹ ਦਿੱਤਾ ਜਾ ਰਿਹਾ ਹੈ ਕਿ Excise and Taxation Department ਦੇ ਅਧਿਕਾਰੀਆਂ ਦਾ ਇਕ ਹੀ ਕਾਡਰ ਹੈ ਤੇ ਉਨ੍ਹਾਂ ਦੇ ਵਿਭਾਗ ਵਿਚ ਨਿਯੁਕਤੀ ਵੀ Excise and Taxation ਕਾਡਰ ਦੇ ਹੇਠਾ ਹੀ ਹੁੰਦੀ ਹੈ। ਅਜਿਹੇ ਵਿਚ ਇਕ ਹੀ ਵਿਭਾਗ ਨੂੰ ਦੋ ਮੰਤਰਾਲਿਆਂ ਵਿਚ ਵੰਡ ਕਰਨਾ ਕਿਸੇ ਦੇ ਗਲ਼ੇ ‘ਚੋਂ ਨਹੀਂ ਉੱਤਰ ਰਿਹਾ ਹੈ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਵਿਭਾਗ ਨੂੰ ਦੋ ਵੱਖ-ਵੱਖ ਮੰਤਰਾਲਿਆਂ ਨੂੰ ਸੌਂਪ ਦਿੱਤੇ ਜਾਣ ਨਾਲ ਫੈਸਲੇ ਲੈਣ ਵਿਚ ਦੇਰੀ ਹੋਵੇਗੀ। ਕਰਮਚਾਰੀਆਂ ਦੀ ਬਹੁਤ ਜਲਦੀ ਉਪਲਬਧਤਾ ਜਾਂ ਫੈਸਲਾ ਲੈਣ ਵੇਲੇ ਕਿਸੇ ਮੰਤਰੀ ਅਤੇ ਮੁੱਖ ਮੰਤਰੀ ਦੀ ਲਿਖਤੀ ਸਹਿਮਤੀ ਲੈਣੀ ਜ਼ਰੂਰੀ ਹੋਵੇਗੀ।

ਆਬਕਾਰੀ ਅਤੇ ਟੈਕਸੇਸ਼ਨ ਸੀਨੀਅਰ ਅਧਿਕਾਰੀ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਭੁਪੇਂਦਰ ਭਾਟੀਆ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਵਿੱਚ ਈਟੀਆਈ (Excise and Taxation Inspector) ਅਤੇ ਈਟੀਓ (excise and taxation officer) ‘ਤੇ ਸਿੱਧੀ ਨਿਯੁਕਤੀ ਹੁੰਦੀ ਹੈ। ਪੋਸਟ ਦੇ ਨਾਮ ਤੋਂ ਇਹ ਵੇਖਿਆ ਜਾ ਸਕਦਾ ਹੈ ਕਿ ਆਬਕਾਰੀ ਅਤੇ ਟੈਕਸੇਸ਼ਨ ਇੱਕੋ ਹੀ ਕਾਡਰ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਦੋ ਮੰਤਰੀਆਂ ਵਿਚ ਤਬਦੀਲ ਕਰਨ ਨਾਲ ਪ੍ਰਕਿਰਿਆ ਅਤੇ ਫੈਸਲੇ ਲੈਣ ਵਿਚ ਦੇਰੀ ਹੋਵੇਗੀ।

ਵਿੱਤ ਮੰਤਰੀ ਦੇ ਕੋਲ ਜਾਈਏ ਜਾਂ ਮੁੱਖ ਮੰਤਰੀ ਦੇ, ਇਸ ਨੂੰ ਲੈ ਕੇ ਸ਼ੰਕਾ

ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਮੰਗ ਹੈ ਕਿ ਆਬਕਾਰੀ ਤੇ ਕਰ ਕਮਿਸ਼ਨਰ (ਈਟੀਸੀ) ਵੀ ਇੱਕ ਹੋਵੇ ਪਰ ਸਰਕਾਰ ਨੇ ਦੋ ਈਟੀਸੀ ਉਨ੍ਹਾਂ ਕਿਹਾ ਕਿ ਐਕਸਾਈਜ਼ ਤੇ ਟੈਕਸੇਸ਼ਨ ਅਫਸਰਾਂ ਦੀਆਂ ਤਨਖਾਹ ਸਕੇਲਾਂ ਸਬੰਧੀ ਸਰਕਾਰ ਤੋਂ ਕੁਝ ਮੰਗਾਂ ਹਨ। ਹੁਣ ਇਹ ਸਮਝ ਨਹੀਂ ਆ ਰਿਹਾ ਕਿ ਉਨ੍ਹਾਂ ਨੂੰ ਪਹਿਲਾਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਜਾਂ ਮੁੱਖ ਮੰਤਰੀ ਕੋਲ ਜਾਣਾ ਚਾਹੀਦਾ ਹੈ। ਇਸ ਬਾਰੇ ਸ਼ੱਕ ਹੈ ਕਿ ਫੈਸਲਾ ਕੌਣ ਕਰੇਗਾ ਤੇ ਕਦੋਂ ਕਰੇਗਾ।

Vinkmag ad
Share Our Daily Posts

News Desk

Read Previous

ਦੋ ਮੰਤਰੀਆਂ ਨੇ ਖੰਨਾ ‘ਚ ਕੀਤੀ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ, ਖ਼ਰੀਦ ਵਿਚ ਦੇਰੀ ਲਈ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

Read Next

ਪੰਜਾਬ ‘ਚ ਵੱਡਾ ਸਵਾਲ- ਕੈਪਟਨ ਅਮਰਿੰਦਰ ਸਿੰਘ ਕਦੋਂ ਤਕ ਬਣਾਉਣਗੇ ਨਵੀਂ ਪਾਰਟੀ, ਤੀਸਰੇ ਮੋਰਚੇ ‘ਚ ਕੌਣ-ਕੌਣ ਹੋਵੇਗਾ ਸ਼ਾਮਲ