Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

CM ਚੰਨੀ ਦਾ ਵੱਡਾ ਹੁਕਮ, 58 ਸਾਲ ਪੂਰੇ ਕਰ ਚੁੱਕੇ ਸਰਕਾਰੀ ਮੁਲਾਜ਼ਮ ਨੌਜਵਾਨਾਂ ਲਈ ਕੁਰਸੀਆਂ ਛੱਡਣ, ਖੇਤੀ ਮਜ਼ਦੂਰਾਂ ਤੇ ਬੇਜ਼ਮੀਨਿਆਂ ਨੂੰ ਦਿੱਤੀ ਵੱਡੀ ਸੌਗਾਤ

ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਮੋਰਿੰਡਾ ਪਹੁੰਚੇ ਜਿੱਥੇ ਉਨ੍ਹਾਂ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਖੇਤ ਮਜ਼ਦੂਰਾਂ ਤੇ ਨੌਜਵਾਨਾਂ ਨੂੰ ਵੱਡੀ ਰਾਹਤ ਦਿੱਤੀ। ਚੰਨੀ ਨੇ ਕਿਹਾ ਕਿ ਜਿਹੜੇ 58 ਸਾਲ ਦੇ ਹੋ ਗਏ ਹਨ, ਉਹ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ਆਪਣੀਆਂ ਸੀਟਾਂ ਖਾਲੀ ਕਰਨ। ਇਸ ਦੇ ਲਈ ਕਾਨੂੰਨ ਹੈ ਜਿਨ੍ਹਾਂ ਦੇ 58 ਸਾਲ ਪੂਰੇ ਹੋ ਗਏ ਹਨ, ਉਹ ਛੁੱਟੀ ਕਰ ਕੇ ਜਾਣ। ਨਵੇਂ ਨੌਜਵਾਨਾਂ ਭਰਤੀ ਕੀਤਾ ਜਾਵੇਗਾ। ਇਸ ਦੇ ਲਈ ਤੈਅ ਕਰ ਲਿਆ ਗਿਆ ਹੈ ਤੇ ਕਿਸੇ ਨੂੰ ਵੀ ਇਸ ਵਿਚ ਰਾਹਤ ਨਹੀਂ ਦਿੱਤੀ ਜਾਵੇਗੀ।

2.85 ਲੱਖ ਪਰਿਵਾਰਾਂ ਦੇ ਕਰਜ਼ ਹੋਏ ਮਾਫ਼

ਚੰਨੀ ਨੇ ਕਿਹਾ ਕਿ ਪੰਜਾਬ ‘ਚ ਖੇਤ ਮਜ਼ਦੂਰਾਂ ਲਈ 520 ਕਰੋੜ ਰੁਪਏ ਦੇ ਕਰਜ਼ ਮਾਫ਼ ਕੀਤੇ ਜਾ ਰਹੇ ਹਨ। 25 ਹਜ਼ਾਰ ਰੁਪਏ ਤਕ ਦੇ ਕਰਜ਼ ਜਿਹੜੇ ਵਿਆਜ ਲੱਗ ਕੇ ਲੱਖਾਂ ‘ਚ ਪਹੁੰਚ ਗਏ ਹਨ, ਉਹ ਮੂਲ ਤੇ ਵਿਆਜ ਦੋਵੇਂ ਮਾਫ਼ ਕੀਤੇ ਜਾ ਰਹੇ ਹਨ। ਪੰਜਾਬ ਦੇ 2.85 ਲੱਖ ਪਰਿਵਾਰਾਂ ਦਾ ਕਰਜ਼ਾ ਮਾਫ਼ ਕੀਤਾ ਜਾ ਰਿਹਾ ਹੈ। ਇਸ ਵਿਚ ਹਲਕਾ ਚਮਕੌਰ ਸਾਹਿਬ ਦੇ 7450 ਪਰਿਵਾਰ ਸ਼ਾਮਲ ਹਨ।

ਹੁਣ ਲਾਲ ਲਕੀਰ ‘ਚ ਰਹਿੰਦੇ ਲੋਕ ਜਗ੍ਹਾ ਦੇ ਮਾਲਕ

ਪੰਜਾਬ ਦੇ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਦੇ ਮਕਾਨ ਦੀ ਜਗ੍ਹਾ ਦਾ ਮਕਾਨ ‘ਚ ਰਹਿੰਦੇ ਪਰਿਵਾਰ ਨੂੰ ਮਾਲਕ ਬਣਾਇਆ ਜਾ ਰਿਹਾ ਹੈ। ਇਸ ਨਾਲ ਉਨ੍ਹਾਂ ਨੂੰ ਕਰਜ਼ ਲੈਣ, ਵੇਚਣ ਖਰਦੀਣ ‘ਚ ਆਸਾਨੀ ਹੋਵੇਗੀ। ਪਿੰਡਾਂ ਦੇ ਲੋਕਾਂ ਵਿਚਕਾਰ ਝਗੜੇ ਨਾ ਹੋਣ ਤੇ ਲੋਕ ਅਮਨ-ਪਿਆਰ ਨਾਲ ਇਕਜੁਟਤਾ ਨਾਲ ਰਹਿਣ। ਚੰਨੀ ਨੇ ਕਿਹਾ ਕਿ ਸ਼ਹਿਰਾਂ ‘ਚ ਵੀ ਅਜਿਹੇ ਲੋਕ ਜਿਹੜੇ ਸਲੱਮ ਏਰੀਆ ‘ਚ ਰਹਿੰਦੇ ਹਨ, ਉਨ੍ਹਾਂ ਨੂੰ ਵੀ ਬਸੇਰਾ ਸਕੀਮ ਤਹਿਤ ਜਗ੍ਹਾ ਦੇ ਰਹੇ ਹਨ।

ਸਿਸਟਮ ਪਾਰਦਰਸ਼ੀ ਹੋਵੇ ਤੇ ਸਹੀ ਚੱਲੇ, ਇਹ ਮੇਰਾ ਉਦੇਸ਼

ਚੰਨੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਖੁਸ਼ ਹੈ ਤੇ ਮੈਂ ਲੋਕਾਂ ਨੂੰ ਚੰਗਾ ਸਿਸਟਮ ਦੇਣਾ ਚਾਹੁੰਦਾ ਹਾਂ। ਮੇਰੀ ਸੋਚ ਹੈ ਕਿ ਵਿਵਸਥਾ ਪਾਰਦਰਸ਼ੀ ਹੋਵੇ, ਸਿਸਟਮ ਸਹੀ ਤਰੀਕੇ ਨਾਲ ਕੰਮ ਕਰੇ। ਪੁਲਿਸ ਵਾਲੇ ਐਵੇਂ ਲੋਕਾਂ ਨੂੰ ਰੋਕ ਕੇ ਤੰਗ ਨਾ ਕਰਨ। ਹਰੇਕ ਵਿਅਕਤੀ ਨੂੰ ਆ ਰਹੀਆਂ ਦਿੱਕਤਾਂ ਨੂੰ ਮੈਂ ਦੂਰ ਕਰਾਂਗਾ, ਮੈਨੂੰ ਰਾਜ ਕਰਨ ਦੀ ਲਾਲਸਾ ਨਹੀਂ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਦੇ ਟਵੀਟ ‘ਤੇ ਮੁੱਖ ਮੰਤਰੀ ਚੰਨੀ ਦਾ ਆਇਆ ਵੱਡਾ ਬਿਆਨ; ਕਿਹਾ- ਆਪਣਾ ਕੰਮ ਕਰੋ ਤੇ…

Read Next

ਚੋਰਾਂ ਨੇ ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ