15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਫਗਵਾੜਾ: ਫਗਵਾੜਾ ਦੇ ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਰੋਡ ‘ਚ ਚੋਰਾਂ ਵੱਲੋਂ ਇਕ ਬੰਦ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਚੋਰ ਹਜ਼ਾਰਾਂ ਰੁਪਏ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਜਤਿੰਦਰ ਕੁਮਾਰ ਬਾਲੀ ਨੇ ਦੱਸਿਆ ਕਿ ਮੁਹੱਲਾ ਕੀਰਤੀ ਨਗਰ ‘ਚ ਉਨ੍ਹਾਂ ਦੇ ਮਾਮੇ ਦੀ ਕੋਠੀ ਹੈ, ਜੋ ਕਿ ਵਿਦੇਸ਼ ‘ਚ ਰਹਿੰਦੇ ਹਨ ਤੇ ਕੋਠੀ ਦੀ ਦੇਖਭਾਲ ਉਹ ਕਰਦੇ ਹਨ। ਜਦੋਂ ਉਨ੍ਹਾਂ ਸ਼ਾਮ ਨੂੰ ਆ ਕੇ ਦੇਖਿਆ ਤਾਂ ਕੋਠੀ ਦਾ ਜ਼ਰੂਰੀ ਸਾਮਾਨ ਗਾਇਬ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਕਰੀਬ 15 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਮੌਕੇ ‘ਤੇ ਪਹੁੰਚੇ ਥਾਣਾ ਸਿਟੀ ਦੇ ਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
