Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਕਾਬੁਲ ਦੀ ਇਕ ਮਸਜਿਦ ‘ਚ ਵੱਡਾ ਬੰਬ ਧਮਾਕਾ, ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਕਾਬੁਲ : ਅਫ਼ਗਾਨਿਸਤਾਨ ਦੀ ਸੱਤਾ ‘ਤੇ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਹਾਲਾਤ ਹੋਰ ਖ਼ਰਾਬ ਹੋ ਗਏ ਹਨ। ਅਫ਼ਗਾਨਿਸਤਾਨ ਹਾਲੇ ਵੀ ਅੱਤਵਾਦੀ ਹਮਲਿਆਂ ਦੀ ਅੱਗ ‘ਚ ਝੁਲਸ ਰਿਹਾ ਹੈ। ਨਿਊਜ਼ ਏਜੰਸੀ ਏਐੱਫਪੀ ਦੀ ਰਿਪੋਰਟ ਮੁਤਾਬਕ ਕਾਬੁਲ ਦੀ ਇਕ ਮਸਜਿਦ ‘ਚ ਹੋਏ ਧਮਾਕੇ ‘ਚ ਕਈ ਨਾਗਰਿਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ਏਪੀ ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਇਹ ਬੰਬ ਧਮਾਕਾ ਕਾਬੁਲ ‘ਚ ਈਦਗਾਹ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਜਿੱਥੇ ਤਾਲਿਬਾਨ ਦੇ ਬੁਲਾਰੇ ਜਬੀਹੁੱਲਾ ਮਜੁਹਾਦਿ ਦੀ ਮਾਂ ਲਈ ਇਕ ਸਮਾਰਕ ਸੇਵਾ ਕਰਵਾਈ ਜਾ ਰਹੀ ਸੀ।

ਫਿਲਹਾਲ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਸੰਗਠਨ ਨੇ ਨਹੀਂ ਲਈ ਹੈ। ਹਾਲਾਂਕਿ ਅਗਸਤ ਦੇ ਮੱਧ ‘ਚ ਅਫ਼ਗਾਨਿਸਤਾਨ ਦੀ ਸੱਤਾ ‘ਤੇ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਦੇ ਹਮਲੇ ਵਧ ਗਏ ਹਨ। ਜ਼ਿਆਦਾਤਰ ਹਮਲੇ ਤਾਲਿਬਾਨ ਲੜਾਕਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਨ। ਹਾਲ ਦੇ ਦਿਨਾਂ ‘ਚ ਹੋਏ ਇਨ੍ਹਾਂ ਅੱਤਵਾਦੀ ਹਮਲਿਆਂ ਨੇ ਦੋਵਾਂ ਕੱਟੜਪੰਥੀ ਸਮੂਹਾਂ ਤਾਲਿਬਾਨ ਤੇ ਇਸਲਾਮਿਕ ਸਟੇਟ ਦੇ ਵਿਚਕਾਰ ਵਿਆਪਕ ਟਕਰਾਅ ਦੀ ਸੰਭਾਵਨਾ ਵਧਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਨੰਗਰਹਾਰ ‘ਚ ਖੂੰਖਾਰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੀ ਮੌਜੂਦਗੀ ਕਾਫੀ ਮਜ਼ਬੂਤ ਹੈ। ਇਸਲਾਮਿਕ ਸਟੇਟ ਤਾਲਿਬਾਨ ਨੂੰ ਆਪਣਾ ਕੱਟੜ ਦੁਸ਼ਮਮ ਮੰਨਦਾ ਹੈ। ਇਸਲਾਮਿਕ ਸਟੇਟ ਨੇ ਤਾਲਿਬਾਨ ਖਿਲਾਫ਼ ਕਈ ਹਮਲਿਆਂ ਦਾ ਦਾਅਵਾ ਕੀਤਾ ਹੈ। ਹੁਣ ਤਕ ਇਸਲਾਮਿਕ ਸਟੇਟ ਹਮਲਿਆਂ ਦਾ ਕੇਂਦਰ ਸੂਬਾਈ ਰਾਜਧਾਨੀ ਜਲਾਲਾਬਾਦ ਸੀ। ਜਲਾਲਾਬਾਦ ‘ਚ ਇਸਲਾਮਿਕ ਸਟੇਟ ਵੱਲੋਂ ਕਈ ਹਮਲੇ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ‘ਚ ਲੋਕਾਂ ਦੀਆਂ ਮੌਤਾਂ ਹੋਈਆਂ ਹਨ। ਕਾਬੁਲ ‘ਚ ਆਈਐੱਸ ਵੱਲੋਂ ਕੀਤਾ ਗਿਆ ਇਹ ਦੁਰਲੱਭ ਹਮਲਾ ਹੈ।

Vinkmag ad
Share Our Daily Posts

News Desk

Read Previous

ਚੋਰਾਂ ਨੇ ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ

Read Next

ਖੇਡ ਰਹੇ ਕਰੀਬ 12 ਬੱਚਿਆਂ ਨੂੰ ਟਾਫ਼ੀ ਦਾ ਲਾਲਚ ਦੇ ਕੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼