Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਘਰ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਨਾਲ 15 ਸਾਲਾ ਲੜਕੇ ਦੀ ਮੌਤ

ਗੁਰਦਾਸਪੁਰ : ਕਸਬਾ ਦੋਰਾਂਗਲਾ ਦੇ ਪਿੰਡ ਥੰਮਣ ਦੇ ਰਹਿਣ ਵਾਲੇ ਇੱਕ 15 ਸਾਲਾ ਲੜਕੇ ਨੂੰ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਆਪਣੀ ਜਾਨ ਗੁਆਉਣੀ ਪਈ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਵਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਪਿੰਡ ਵਾਸੀਆਂ ਵਿੱਚ ਪਾਵਰਕਾਮ ਪ੍ਰਤੀ ਭਾਰੀ ਗੁੱਸਾ ਹੈ।

ਨੌਜਵਾਨ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਉਸਦਾ ਬੇਟਾ ਕ੍ਰਿਕਟ ਮੈਚ ਖੇਡਣ ਲਈ ਪਿੰਡ ਦੇ ਮੈਦਾਨ ਵਿੱਚ ਗਿਆ ਸੀ। ਮੈਚ ਖੇਡਦੇ ਹੋਏ, ਗੇਂਦ ਨੇੜਲੀ ਇੱਕ ਇਮਾਰਤ ਵਿੱਚ ਚਲੀ ਗਈ। ਜਦੋਂ ਉਨ੍ਹਾਂ ਦਾ ਬੇਟਾ ਇਮਾਰਤ ਦੀ ਛੱਤ ‘ਤੇ ਇਸ ਨੂੰ ਲੈਣ ਲਈ ਗਿਆ ਤਾਂ ਜਿਵੇਂ ਹੀ ਉਹ ਗੇਂਦ ਲੈ ਕੇ ਵਾਪਸ ਆਉਣਾ ਲੱਗਾ ਤਾਂ ਉਹ ਇਮਾਰਤ ਦੇ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ 11 ਹਜ਼ਾਰ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਿਆ ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਇਸ ਤੋਂ ਬਾਅਦ ਉਸ ਦੇ ਬੇਟੇ ਨਾਲ ਖੇਡ ਰਹੇ ਨੌਜਵਾਨਾਂ ਨੇ ਉਸ ਨੂੰ ਸੂਚਿਤ ਕੀਤਾ। ਜਿਸਦੇ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਪਵਨਜੀਤ ਸਿੰਘ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਬੇਟੇ ਦੀ ਮੌਤ ਕਾਰਨ ਉਸ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।

ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਪਾਵਰਕਾਮ ਦੇ ਕਰਮਚਾਰੀਆਂ ਨੂੰ ਕਈ ਵਾਰ ਸੂਚਿਤ ਕੀਤਾ ਜਾ ਚੁੱਕਾ ਹੈ ਕਿ ਬਿਜਲੀ ਦੀਆਂ ਤਾਰਾਂ ਇਥੋਂ ਹਟਾਈਆਂ ਜਾਣ, ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਜੇਕਰ ਪਾਵਰਕਾਮ ਦੇ ਕਰਮਚਾਰੀਆਂ ਨੇ ਪਹਿਲਾਂ ਇਹ ਤਾਰਾਂ ਹਟਾ ਦਿੱਤੀਆਂ ਹੁੰਦੀਆਂ ਤਾਂ ਉਕਤ ਨੌਜਵਾਨ ਦੀ ਜਾਨ ਨਾ ਜਾਂਦੀ। ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਦੇ ਲੁਧਿਆਣਾ ਆਉਣ ‘ਤੇ ਸਮਰਥਕਾਂ ‘ਚ ਭਾਰੀ ਜੋਸ਼, ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਇੰਤਜ਼ਾਮ

Read Next

ਪੈਸੇ ਦੇਣ ਤੋਂ ਮਨ੍ਹਾ ਕੀਤਾ ਤਾਂ ਦਾਤ ਮਾਰ ਕੇ ਕਰ ਦਿੱਤਾ ਫੱਟੜ , ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ