Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਯੂਪੀ ਸਰਕਾਰ ਦੀ ਪੰਜਾਬ ਸਰਕਾਰ ਨੂੰ ਅਪੀਲ- ਸੂਬੇ ਤੋਂ ਕਿਸੇ ਨੂੰ ਲਖੀਮਪੁਰ ਨਾ ਆਉਣ ਦਿਓ

ਲਖੀਮਪੁਰ ਖੀਰੀ/ ਚੰਡੀਗੜ੍ਹ : ਲਖੀਮਪੁਰ ਖੀਰੀ ‘ਚ ਕਿਸਾਨਾਂ ਦੀ ਮੌਤ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਯੂਪੀ ਸਰਕਾਰ ਨੇ ਪੰਜਾਬੀਆਂ ਦੀ ਐਂਟਰੀ ਬੰਦ ਕਰ ਦਿੱਤੀ ਹੈ। ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇੇ ਤੋਂ ਕਿਸੇ ਨੂੰ ਵੀ ਆਉਣ ਨਾ ਦਿੱਤਾ ਜਾਵੇ। ਮੁੱਖ ਮੰਤਰੀ ਚਰਨਜੀਤ ਸਿੰਘ ਦੇ ਲਖੀਮਪੁਰ ਦੌਰੇ ਲਈ ਪੰਜਾਬ ਸਰਕਾਰ ਨੇ ਯੂਪੀ ਸਰਕਾਰ ਤੋਂ ਚੌਪ ਦੀ ਲੈਂਡਿੰਗ ਦੀ ਮਨਜ਼ੂਰੀ ਮੰਗੀ ਹੈ। ਸੀਐਮ ਚੰਨੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਜਾਣਾ ਚਾਹੁੰਦੇ ਹਨ। ਯੂਪੀ ਸਰਕਾਰ ਨੇ ਧਾਰਾ 144 ਦਾ ਹਵਾਲਾ ਦਿੱਤਾ ਹੈ। ਵਿਰੋਧੀਆਂ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਕਿਸਾਨ ਅੰਦੋਲਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਹੁਣ ਖਬਰ ਆ ਰਹੀ ਹੈ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਹਾਲ ਹੀ ‘ਚ ਯੂਪੀ ਦੇ ਆਬਜ਼ਰਵਰ ਬਣਾਏ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਲਖੀਮਪੁਰ ਦਾ ਦੌਰਾ ਕਰਨਾ ਚਾਹੁੰਦੇ ਹਨ। ਹਾਲਾਂਕਿ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲੀ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ‘ਚ ਅਸੀਂ ਤੁਹਾਡਾ ਸਹਿਯੋਗ ਦੇਵਾਂਗੇ।

ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਏਅਰਪੋਰਟ ‘ਤੇ ਛੱਤੀਸਗੜ੍ਹ ਦੇ ਸੀਐਮ ਭੂਪੇਸ਼ ਬਘੇਲ ਤੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ ਏਅਰਪੋਰਟ ‘ਤੇ ਉਤਰਨ ਦੀ ਮਨਜ਼ੂਰੀ ਨਾ ਦੇਣ ਲਈ ਕਿਹਾ ਹੈ। ਬਘੇਲ ਤੇ ਰੰਧਾਵਾ ਨੇ ਅੱਜ ਲਖੀਮਪੁਰ ਖੀਰੀ ਜਾਣ ਦਾ ਐਲਾਨ ਕੀਤਾ ਹੈ ਜਿਥੇ ਝੜਪਾਂ ‘ਚ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ‘ਚ ਚਾਰ ਕਿਸਾਨ ਸ਼ਾਮਲ ਵੀ ਹਨ। ਉੱਤਰ ਪ੍ਰਦੇਸ਼ ਸਰਕਾਰ ਨੇ ਦੋਵਾਂ ਆਗੂਆਂ ਦੇ ਜਹਾਜ਼ਾਂ ਨੂੰ ਲੈਂਡਿੰਗ ਦੀ ਇਜਾਜ਼ਤ ਨਾ ਦੇਣ ਦੀ ਪਿੱਛੇ ਕਾਨੂੰਨ ਪ੍ਰਬੰਧ ਵਿਗੜਣ ਦਾ ਹਵਾਲਾ ਦਿੱਤਾ ਹੈ। ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਮਿਲਣ ਨਿਕਲੀ ਪ੍ਰਿਅੰਕਾ ਗਾਂਧੀ ਨੇ ਪੂਰੀ ਰਾਤ ਯੂਪੀ ਪੁਲਿਸ ਦੀ ਨੀਂਦ ਉਡਾ ਦਿੱਤੀ। ਆਖਿਰਕਾਰ ਸੀਤਾਪੁਰ ਪੁਲਿਸ ਨੇ ਹਰਗਾਂਓ ‘ਚ ਉਨ੍ਹਾਂ ਨੂੰ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸਤੀਸ਼ ਚੰਦਰ ਮਿਸ਼ਰਾ ਨੂੰ ਵੀ ਲਖਨਊ ਰਿਹਾਇਸ਼ ‘ਚ ਨਜ਼ਰਬੰਦ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਸ਼ਹਿਰ ਦੇ ਵਿਸ਼ੇਸ਼ ਚੌਕਾਂ ‘ਤੇ ਰਹੇਗੀ ਪੁਲਿਸ ਦੀ ‘ਤੀਜੀ ਅੱਖ’

Read Next

ਚਲੋ ਤੁਹਾਨੂੰ ਆਈਸਕ੍ਰੀਮ ਖਵਾਵਾਂ…ਇਹ ਕਹਿ ਕੇ ਅੰਮ੍ਰਿਤਸਰ ‘ਚ ਪਿਤਾ ਨੇ ਦੋ ਬੱਚਿਆਂ ਸਣੇ ਨਹਿਰ ‘ਚ ਮਾਰੀ ਛਾਲ