Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਚਲੋ ਤੁਹਾਨੂੰ ਆਈਸਕ੍ਰੀਮ ਖਵਾਵਾਂ…ਇਹ ਕਹਿ ਕੇ ਅੰਮ੍ਰਿਤਸਰ ‘ਚ ਪਿਤਾ ਨੇ ਦੋ ਬੱਚਿਆਂ ਸਣੇ ਨਹਿਰ ‘ਚ ਮਾਰੀ ਛਾਲ

ਛੇਹਰਟਾ (ਅੰਮ੍ਰਿਤਸਰ) : ਖੰਡਵਾਲਾ ਨੇੜੇ ਨਿਊ ਮਾਡਲ ਟਾਊਨ ‘ਚ ਰਹਿਣ ਵਾਲੇ ਸਿੱਖ ਨੌਜਵਾਨ ਮਨਦੀਪ ਸਿੰਘ ਨੇ ਆਪਣੇ ਦੋ ਬੱਚਿਆਂ ਨਾਲ ਤਾਰਾਂਵਾਲਾ ਪੁਲ਼ ਤੋਂ ਨਹਿਰ ‘ਚ ਛਾਲ ਮਾਰ ਦਿੱਤੀ। ਉਹ ਐਤਵਾਰ ਰਾਤ ਬੱਚਿਆਂ ਨੂੰ ਆਈਸਕ੍ਰੀਮ ਖਵਾਉਣ ਦੀ ਗੱਲ ਕਹਿ ਕੇ ਘਰੋਂ ਨਿਕਲਿਆ ਸੀ ਜਦੋਂ ਉਹ ਘਰ ਨਹੀਂ ਪੁੱਜਾ ਤਾਂ ਉਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ। ਪੁਲਿਸ ਨੇ ਮੋਬਾਈਲ ਲੋਕੇਸ਼ਨ ਟ੍ਰੇਸ ਕੀਤੀ ਤਾਂ ਉਸ ਦੀ ਲੋਕੇਸ਼ਨ ਤਾਰਾਂਵਾਲਾ ਪੁਲ ਦੀ ਆਈ। ਘਟਨਾ ਵਾਲੀ ਥਾਂ ‘ਤੇ ਜਦੋਂ ਪੁਲਿਸ ਤੇ ਪਰਿਵਾਰ ਵਾਲੇ ਪਹੁੰਚੇ ਤਾਂ ਉੱਥੋਂ ਉਸ ਦੀ ਮੋਟਰਸਾਈਕਲ, ਮੋਬਾਈਲ ਫੋਨ, ਬੱਚੇ ਦੀ ਐਨਕ ਤੇ ਉਸ ਦੀਆਂ ਚੱਪਲਾਂ ਬਰਾਮਦ ਹੋਈਆਂ। ਫਿਲਹਾਲ ਪੁਲਿਸ ਗੋਤਾਖੋਰਾਂ ਦੀ ਮਦਦ ਨਾਲ ਨਹਿਰ ‘ਚ ਤਿੰਨਾਂ ਦੀ ਤਲਾਸ਼ ਕਰਨ ਵਿਚ ਜੁਟੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਗੋਤਾਖੋਰਾਂ ਵੱਲੋਂ ਤਿੰਨਾਂ ਦੀ ਭਾਲ ਕੀਤੀ ਜਾ ਰਹੀ ਹੈ। ਤਿੰਨੋਂ ਜ਼ਿੰਦਾ ਹਨ ਜਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ। ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਖੰਡਵਾਲਾ ਨਿਊ ਮਾਡਲ ਟਾਊਨ ਨਿਵਾਸੀ ਪਰਮਜੀਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ 33 ਸਾਲਾ ਬੇਟਾ ਮਨਦੀਪ ਸਿੰਘ ਐਤਵਾਰ ਸ਼ਾਮ ਨੂੰ ਗੁਰਦੁਆਰਾ ਛੇਹਰਟਾ ਸਾਹਿਬ ‘ਚ ਸੇਵਾ ਕਰਨ ਤੋਂ ਬਾਅਦ ਘਰ ਪੁੱਜਾ ਸੀ। ਸ਼ਾਮ ਸਾਢੇ 6 ਵਜੇ ਦੇ ਕਰੀਬ ਉਸ ਨੇ ਆਪਣੇ 7 ਸਾਲਾ ਬੇਟੇ ਗੁਰਪ੍ਰੀਤ ਸਿੰਘ ਤੇ ਡੇਢ ਸਾਲਾ ਬੇਟੇ ਰੋਬਿਨਜੀਤ ਸਿੰਘ ਨੂੰ ਨਾਲ ਲਿਆ ਤੇ ਕਹਿਣ ਲੱਗਾ ਕਿ ਉਨ੍ਹਾਂ ਨੂੰ ਆਈਸਕ੍ਰੀਮ ਦਿਵਾਉਣ ਲਈ ਲੈ ਕੇ ਜਾ ਰਿਹਾ ਸੀ। ਰਾਤ ਸਾਢੇ 8 ਵਜੇ ਤਕ ਉਹ ਘਰ ਨਹੀਂ ਆਇਆ ਤਾਂ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਉਸ ਦੇ ਮੋਬਾਈਲ ਫੋਨ ਨੂੰ ਟ੍ਰੇਸ ਕੀਤਾ ਤਾਂ ਉਸ ਦੀ ਲੋਕੇਸ਼ਨ ਤਾਰਾਂਵਾਲਾ ਪੁਲ਼ ਨੇੜੇ ਆਈ। ਘਟਨਾ ਵਾਲੀ ਤਾਂ ‘ਤੇ ਜਦੋਂ ਉਹ ਪੱਜੇ ਤਾਂ ਦੇਖਿਆ ਕਿ ਉਸ ਦੀ ਮੋਟਰਸਾਈਕਲ ਸੜਕ ‘ਤੇ ਖੜ੍ਹੀ ਸੀ ਤੇ ਮੋਬਾਈਲ ਫੋਨ ਵੀ ਉੱਥੇ ਪਿਆ ਸੀ। ਬੱਚਿਆਂ ਦੀ ਐਨਕ ਤੇ ਚੱਪਲਾਂ ਵੀ ਉੱਥੇ ਪਈਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੇ ਬੇਟੇ ਦਾ ਕਿਸੇ ਨਾਲ ਲੈਣ-ਦੇਣ ਵੀ ਨਹੀਂ ਸੀ।

ਪਿਤਾ ਹੋਏ ਪੰਜਾਬ ਪੁਲਿਸ ਤੋਂ ਸੇਵਾ ਮੁਕਤ

ਮਾਂ ਨੇ ਦੱਸਿਆ ਕਿ ਮਨਦੀਪ ਨਿਟਿੰਗ ਫੈਕਟਰੀ ‘ਚ ਕੰਮ ਕਰਦਾ ਸੀ। ਮਨਦੀਪ ਦੇ ਪਿਤਾ ਅਵਤਾਰ ਸਿੰਘ ਪੰਜਾਬ ਪੁਲਿਸ ‘ਚ ਸਨ ਤੇ ਹਾਲ ਹੀ ‘ਚ ਉਨ੍ਹਾਂ ਦੀ ਰਿਟਾਇਰਮੈਂਟ ਹੋਈ ਹੈ। ਪਰਿਵਾਰ ਦੀ ਆਰਥਿਕ ਹਾਲਤ ਵੀ ਬਿਲਕੁਲ ਠੀਕ ਸੀ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਯੂਪੀ ਸਰਕਾਰ ਦੀ ਪੰਜਾਬ ਸਰਕਾਰ ਨੂੰ ਅਪੀਲ- ਸੂਬੇ ਤੋਂ ਕਿਸੇ ਨੂੰ ਲਖੀਮਪੁਰ ਨਾ ਆਉਣ ਦਿਓ

Read Next

ਮੁੱਖ ਮੰਤਰੀ ਚੰਨੀ ਨੇ ਮੋਰਿੰਡਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ, ਕਿਸਾਨਾਂ ਨਾਲ ਖੜ੍ਹੇ ਰਹਿਣ ਦਾ ਦਿੱਤਾ ਭਰੋਸਾ