Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਸੀਵਰੇਜ ਦੇ ਖੁੱਲੇ੍ਹ ਹੋਲ ‘ਚ ਡਿੱਗੀ ਨੀਲ-ਗਾਂ

ਨੰਗਲ ਊਨਾ ਨੰਗਲ ਮੁੱਖ ਮਾਰਗ ‘ਤੇ ਸਥਿਤ ਐੱਨਐੱਫਐੱਲ ਚੌਕ ਦੇ ਨਜ਼ਦੀਕ ਸੀਆਈਐੱਸਐੱਫ ਕਾਲੋਨੀ ਦੇ ਨਾਲ ਲੱਗਦੀ ਦੀਵਾਰ ਦੇ ਨਜ਼ਦੀਕ ਸੀਵਰੇਜ ਦੇ ਡੂੰਘੇ ਹੋਲ ‘ਚ ਇਕ ਨੀਲ-ਗਾਂ ਡਿੱਗ ਗਈ। ਜਿਸ ਦੀ ਜਾਣਕਾਰੀ ਜੰਗਲੀ ਵਿਭਾਗ ਨੂੰ ਦਿੱਤੀ ਗਈ ਅਤੇ ਜੰਗਲੀ ਵਿਭਾਗ ਦੇ ਕਰਮਚਾਰੀਆਂ ਨੇ ਨੰਗਲ ਨਗਰ ਕੌਂਸਲ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਪਗ ਤਿੰਨ ਘੰਟਿਆਂ ਦੀ ਸਖਤ ਮਿਹਨਤ ਤੇ ਜੇਸੀਬੀ ਦੀ ਮਦਦ ਨਾਲ ਉਕਤ ਜੰਗਲੀ ਜਾਨਵਰ ਨੂੰ ਸੁਰੱਖਿਅਤ ਬਾਹਰ ਕੱਿਢਆ। ਜ਼ਿਕਰਯੋਗ ਹੈ ਕਿ ਐਨਐਫਐਲ ਅਤੇ ਨੰਗਲ ਨਗਰ ਕੌਂਸਲ ਦੇ ਕੋਲ ਵੱਡਾ ਬਜਟ ਹੋਣ ਦੇ ਬਾਵਜੂਦ ਇਹ ਲਾਪਰਵਾਹੀ ਕਿਵੇਂ ਅਤੇ ਦੋਨਾਂ +ਚੋਂ ਕਿਸ ਵਿਭਾਗ ਤੋਂ ਹੋਈ ਹੈ ? ਕਿ ਉਨ੍ਹਾਂ ਸੀਵਰੇਜ ਹੋਲ ਨੂੰ ਖੁੱਲ੍ਹਾ ਹੀ ਛੱਡ ਦਿੱਤਾ।

ਮੌਕੇ ‘ਤੇ ਪੰਹੁਚੇ ਜੰਗਲਾਤ ਵਿਭਾਗ ਦੇ ਮੁਲਾਜ਼ਮ ਅਮਿ੍ਤ ਲਾਲ ਨੇ ਕਿਹਾਕਿ ਨੰਗਲ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੀਲ-ਗਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਨੰਗਲ ਨਗਰ ਕੌਂਸਲ ਈਓ ਮਨਜਿੰਦਰ ਸਿੰਘ ਨਾਲ ਸੰਪਰਕ ਤਾਂ ਉਨ੍ਹਾਂ ਨੇ ਕਿਹਾ ਕਿ ਸੀ ਆਈਐਸਐੱਫ ਦੀ ਦੀਵਾਰ ਦੇ ਨਾਲ ਉਨ੍ਹਾਂ ਦੀ ਸੀਵਰੇਜ ਲਾਈਨ ਨਹੀਂ ਹੈ। ਇਸ ਲਈ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਕੋਈ ਜਬਾਵ ਦੇਹੀ ਨਹੀਂ।

ਢੱਕਣ ਕਿਉਂ ਨਹੀਂ ਰੱਖਿਆ, ਇਸਦੀ ਜਾਂਚ ਕਰਵਾਈ ਜਾਵੇਗੀ: ਐਨਐੱਫਐੱਲ ਅਧਿਕਾਰੀ

ਐੱਨਐੱਫਐੱਲ ਦੇ ਅਧਿਕਾਰੀ ਆਈ ਪੀ ਸਿੰਘ ਨੇ ਕਿਹਾ ਕਿ ਫਿਲਹਾਲ ਸੀਵਰੇਜ ਹੋਲ ਵਿਚ ਡਿੱਗੀ ਨੀਲ-ਗਾਂ ਨੂੰ ਕੱਢ ਦਿੱਤਾ ਗਿਆ ਹੈ ਅਤੇ ਇਸ ਸੀਵਰੇਜ ਹੋਲ ‘ਤੇ ਢੱਕਣ ਕਿਉਂ ਨਹੀਂ ਰੱਖਿਆ ਗਿਆ ਇਸਦੀ ਜਾਂਚ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਐਨਐੱਫਐੱਲ ਏਰੀਆ ਵਿਚ ਬਹੁਤ ਜ਼ਿਆਦਾ ਗਿਣਤੀ ਵਿਚ ਨੀਲ-ਗਾਵਾਂ ਘੁੰਮਦੀਆਂ ਆਮ ਵੇਖਿਆ ਜਾ ਸਕਦੀਆਂ ਹਨ ਜੋ ਕਿ ਸ਼ਾਮ ਸਮੇਂ ਆਉਣ ਜਾਣ ਵਾਲੇ ਰਾਹਗੀਰਾਂ ਦੀਆਂ ਅੱਖਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਮਜਬੂਰ ਵੀ ਕਰਦੀਆਂ ਹਨ।

 

Vinkmag ad
Share Our Daily Posts

News Desk

Read Previous

ਲਖੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਵਾਪਰੀ ਮੰਦਭਾਗੀ ਘਟਨਾ ਬਹੁਤ ਦੁਖਦਾਈ-ਗਿਆਨੀ ਹਰਪ੍ਰੀਤ ਸਿੰਘ

Read Next

ਚੰਨੀ ਸਰਕਾਰ ‘ਤੇ ਸਵਾਲ ਚੁੱਕ ਰਹੇ ਨਵਜੋਤ ਸਿੱਧੂ ਹੁਣ ਬਾਦਲਾਂ ਖ਼ਿਲਾਫ਼ ਗਵਾਹੀ ਤੋਂ ਮੁਕਰਨ ਵਾਲੇ ਅਧਿਕਾਰੀ ਦੀ ਕਰ ਰਹੇ ਨੇ ਪੈਰਵੀ