Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਚੰਨੀ ਸਰਕਾਰ ‘ਤੇ ਸਵਾਲ ਚੁੱਕ ਰਹੇ ਨਵਜੋਤ ਸਿੱਧੂ ਹੁਣ ਬਾਦਲਾਂ ਖ਼ਿਲਾਫ਼ ਗਵਾਹੀ ਤੋਂ ਮੁਕਰਨ ਵਾਲੇ ਅਧਿਕਾਰੀ ਦੀ ਕਰ ਰਹੇ ਨੇ ਪੈਰਵੀ

ਚੰਡੀਗੜ੍ਹ : 1988 ਬੈਚ ਦੇ ਆਈਪੀਐੱਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਲਗਾਏ ਜਾਣ ਤੋਂ ਬਾਅਦ ਜਿੱਥੇ ਕਾਂਗਰਸ ਦੇ ਇਕ ਧੜੇ ਵੱਲੋਂ ਵਿਰੋਧੀ ਸੁਰ ਅਲਾਪੇ ਜਾ ਰਹੇ ਹਨ, ਉਥੇ ਸਮਾਜ ਵਿਚ ਜਾਤੀਵਾਦ ਤੇ ਧਰਮ ਦੇ ਨਾਂ ਹੇਠ ਇਕ ਫਿਰਕੇ ਵੱਲੋਂ ਵੀ ਵਿਰੋਧ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸਿੱਧੇ ਰੂਪ ਵਿਚ ਇਕਬਾਲ ਪ੍ਰੀਤ ਸਿੰਘ ਸਹੋਤਾ ਤੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਵਿਰੋਧ ਦਰਜ ਕਰਦਿਆ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਚੰਨੀ ਸਰਕਾਰ ਲਈ ਧਰਮ ਸੰਕਟ ਖੜ੍ਹਾ ਕਰ ਦਿੱਤਾ ਹੈ। ਸਿੱਧੂ ਵੱਲੋਂ ਸਹੋਤਾ ਦਾ ਇਸ ਲਈ ਵਿਰੋਧ ਕੀਤਾ ਜਾ ਰਿਹਾ ਹੈ ਕਿ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਵਾਪਰੇ ਬਰਗਾੜੀ ਮਾਮਲੇ ਵਿਚ ਸਰਕਾਰ ਨੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਐੱਸਆਈਟੀ ਗਠਿਤ ਕੀਤੀ ਸੀ। ਇਸ ਐੱਸਆਈਟੀ ਨੇ ਜਾਂਚ ਦੌਰਾਨ ਦੋ ਸਕੇ ਭਰਾਵਾਂ ਨੂੰ ਹਿਰਾਸਤ ਵਿਚ ਲੈ ਕੇ ਬੁਰੀ ਤਰ੍ਹਾਂ ਤਸ਼ੱਦਦ ਕੀਤਾ ਸੀ। ਦੋ ਸਕੇ ਭਰਾਵਾਂ ਨੂੰ ਹੀ ਦੋਸ਼ੀ ਬਣਾਏ ਜਾਣ ’ਤੇ ਸਿੱਖ ਸੰਗਤ ਵੱਲੋਂ ਵੱਡਾ ਵਿਰੋਧ ਕੀਤਾ ਗਿਆ ਸੀ। ਇਸੇ ਕਰਕੇ ਸਿੱਧੂ ਵੱਲੋਂ ਸਹੋਤਾ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਸਿੱਧੂ 1986 ਬੈਚ ਦੇ ਆਈਪੀਐੱਸ ਅਧਿਕਾਰੀ ਐੱਸ ਚਟੋਪਾਧਿਆਏ ਨੂੰ ਪੁਲਿਸ ਮੁਖੀ ਲਗਾਉਣ ਲਈ ਪੈਰਵੀ ਕਰ ਰਿਹਾ ਹੈ। ਸਿੱਧੂ ਤੇ ਕੁਝ ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਐੱਸ ਚਟੋਪਾਧਿਆਏ ਬੇਅਦਬੀ, ਬਰਗਾੜੀ, ਕੋਟਕਪੁਰਾ ਗੋਲੀ ਮਾਮਲੇ ਵਿਚ ਅਸਲ ਦੋਸ਼ੀਆਂ ਅਤੇ ਡਰੱਗ ਮਾਮਲੇ ਵਿਚ ਦੋਸ਼ੀਆਂ ਦੀ ਪੈੜ ਨੱਪ ਸਕਦਾ ਹੈ ਪਰ ਸ਼ਾਇਦ ਨਵਜੋਤ ਸਿੱਧੂ ਤੇ ਹੋਰ ਭੁੱਲ ਗਏ ਹਨ ਕਿ ਐੱਸ ਚਟੋਪਾਧਿਆਏ ਉਨ੍ਹਾਂ ਅਧਿਕਾਰੀਆਂ ਵਿਚ ਸ਼ਾਮਲ ਹੈ, ਜਿਹੜੇ ਬਾਦਲ ਪਰਿਵਾਰ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਤੇ ਸ੍ਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ ਗਵਾਹੀ ਤੋਂ ਸਾਫ਼ ਮੁੱਕਰ ਗਏ ਸਨ। ਚਟੋਪਾਧਿਆਏ ਤੋਂ ਇਲਾਵਾ ਬੀਕੇ ਉੱਪਲ, ਜਾਂਚ ਅਧਿਕਾਰੀ ਐੱਸਪੀਐੱਸ ਵਿਰਕ ਸਮੇਤ ਕਈ ਪੁਲਿਸ ਤੇ ਸਿਵਲ ਅਧਿਕਾਰੀ ਆਪਣੇ ਨਾ ਸਿਰਫ਼ ਬਿਆਨਾਂ ਤੋਂ ਮੁੱਕਰੇ ਸਨ ਬਲਕਿ ਮਾਮਲਾ ਦਰਜ ਕਰਨ ਨੂੰ ਲੈ ਕੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਤਕਾਲੀ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਕਹਿਣ ’ਤੇ ਪੁਲਿਸ ਕੇਸ ਦਰਜ ਕਰਨ ਤੇ ਗਵਾਹੀ ਦੇਣ ਦੀ ਗੱਲ ਕਹੀ ਸੀ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ (2002-2007) ਦੌਰਾਨ ਜਿਹੜੇ ਪੁਲਿਸ ਅਫ਼ਸਰ ਬਾਦਲ ਪਰਿਵਾਰ ਖ਼ਿਲਾਫ਼ ਸਬੂਤ ਇਕੱਠੇ ਕਰਨ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਦਾਅਵੇ ਕਰਦੇ ਸਨ, ਉਹੀ ਅਫ਼ਸਰ ਸੂਬੇ ਵਿਚ ਸੱਤਾ ਪਰਿਵਰਤਨ ਹੋਣ ਯਾਨੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਮੁੱਠੀ ਵਿਚ ਕਿਰਦੀ ਰੇਤ ਵਾਂਗ ਇਕ-ਇਕ ਕਰਕੇ ਬਦਲ ਗਏ।

ਹੈਰਾਨੀ ਦੀ ਗੱਲ ਹੈ ਕਿ ਮਾਮਲੇ ਦੇ ਜਾਂਚ ਅਧਿਕਾਰੀ ਐੱਸਪੀਐੱਸ ਵਿਰਕ ਜਿਨ੍ਹਾਂ ਨੂੰ ਸਰਕਾਰ ਨੇ ਰੂਪਨਗਰ ਜ਼ਿਲ੍ਹੇ ਦਾ ਐੱਸਐੱਸਪੀ ਲਗਾਇਆ ਹੋਇਆ ਸੀ ਤੇ ਬਾਦਲਾਂ ਖ਼ਿਲਾਫ਼ ਦਰਜ ਮਾਮਲੇ ਵਿਚ ਜਾਂਚ ਅਧਿਕਾਰੀ ਸੀ। ਭਾਵੇਂ ਸੂਬਾ ਸਰਕਾਰ ਨੇ ਐੱਸ ਚਟੋਪਾਧਿਆਏ ਸਮੇਤ ਸੀਨੀਅਰ ਦਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਯੂਪੀਐੱਸਸੀ ਨੂੰ ਭੇਜ ਦਿੱਤਾ ਹੈ ਅਤੇ ਯੂਪੀਐੱਸਸੀ ਵੱਲੋਂ ਭੇਜੇ ਤਿੰਨ ਨਾਵਾਂ ਵਿਚੋਂ ਸਰਕਾਰ ਪੰਜਾਬ ਪੁਲਿਸ ਮੁਖੀ ਦੀ ਚੋਣ ਕਰੇਗੀ ਪਰ ਐੱਸ ਚਟੋਪਾਧਿਆਏ ਪੰਜਾਬੀਆਂ ਨੂੰ ਕੀ ਇਹ ਸੱਚ ਦੱਸਣਗੇ ਕਿ ਉਹ ਕੈਪਟਨ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਜਾਂ ਹੋਰਨਾਂ ਦੇ ਕਹਿਣ ’ਤੇ ਬਾਦਲਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਵਿਚ ਗਵਾਹੀ ਦੇਣ ਲਈ ਰਜ਼ਾਮੰਦ ਹੋਏ ਸਨ ਜਾਂ ਫਿਰ ਅਕਾਲੀ-ਭਾਜਪਾ ਸਰਕਾਰ ਦੌਰਾਨ ਬਾਦਲਾਂ ਦੇ ਦਬਾਅ ਹੇਠ ਗਵਾਹੀ ਤੋਂ ਮੁੱਕਰੇ ਸਨ।

Vinkmag ad
Share Our Daily Posts

News Desk

Read Previous

ਸੀਵਰੇਜ ਦੇ ਖੁੱਲੇ੍ਹ ਹੋਲ ‘ਚ ਡਿੱਗੀ ਨੀਲ-ਗਾਂ

Read Next

ਨਵਜੋਤ ਸਿੱਧੂ ਨੇ ਕੀਤਾ ਟਵੀਟ- ਅੱਜ ਖੁੱਲ੍ਹੇਗੀ ਨਸ਼ਿਆਂ ਬਾਰੇ ਹਾਈ ਕੋਰਟ ‘ਚ ਰਿਪੋਰਟ, ਜਨਤਕ ਹੋਣਗੇ ਨਸ਼ਾ ਸਮੱਗਲਰਾਂ ਦੇ ਨਾਂ