Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੋਲੇ- ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਰੋਕੀਆਂ ਜਾਣ, ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪੁੱਜੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਪੁੱਜੇ ਹਨ। ਉੱਥੇ ਉਹ ਥੋੜ੍ਹੀ ਦੇਰ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾਂਦਾ ਹੈ ਕਿ ਉਹ ਕਾਂਗਰਸ ਦੇ ਆਹਲਾ ਆਗੂਆਂ ਨੂੰ ਵੀ ਮਿਲਣਗੇ। ਇਸ ਤੋਂ ਪਹਿਲਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੇ ਸਨ। ਮੁਲਾਕਾਤ ਤੋਂ ਪਹਿਲਾਂ ਚੰਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੀਦੈ। ਇਸ ਸੰਬੰਧੀ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਨਗੇ।

ਚੰਨੀ ਚੰਡੀਗੜ੍ਹ ਤੋਂ ਦਿੱਲੀ ਰਵਾਨਾ ਹੋ ਗਏ ਹਨ। ਪੰਜਾਬ ਸਰਕਾਰ ਦੇ ਹੈਲੀਕਾਪਟਰ ਤੋੰ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਰਵਨੀਤ ਬਿੱਟੂ ਵੀ ਸਨ। ਚੰਨੀ ਨੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, ‘ਦੇਸ਼ ਵਿਚ ਅੱਜ ਕਿਸਾਨ ਪਰੇਸ਼ਾਨ ਹਨ। ਦੇਸ਼ ਦਾ ਕਿਸਾਨ ਮਰ ਰਿਹਾ ਹੈ। ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ ਤੇ ਅਜਿਹੀਆਂ ਘਟਨਾਵਾਂ (ਲਖੀਮਪੁਰ ਖੀਰੀ) ਨੂੰ ਰੋਕਣਾ ਚਾਹੀਦਾ ਹੈ। ਮੈਂ ਇਸੇ ਮੁੱਦੇ ਲਈ ਦਿੱਲੀ ਜਾ ਰਿਹਾ ਹਾਂ ਤੇ ਗ੍ਰਹਿ ਮੰਤਰੀ ਨਾਲ ਮੁੱਦੇ ‘ਤੇ ਚਰਚਾ ਕਰਾਂਗਾ। ਚੰਨੀ ਥੋੜ੍ਹ ਦੇਰ ਪਹਿਲਾਂ ਦਿੱਲੀ ਰਵਾਨਾ ਹੋਏ ਹਨ।’

ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੇ ਸਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਵੀ ਮੁਲਾਕਾਤ ਕਰਨੀ ਸੀ। ਗਹਿਲੋਤ ਨੇ ਚੰਨੀ ਦੇ ਸਨਮਾਨ ‘ਚ ਪ੍ਰੋਗਰਾਮ ਰੱਖਿਆ ਸੀ ਪਰ ਗਹਿਲੋਤ ਨੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਚੰਨੀ ਅੱਜ ਦੁਪਹਿਰੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਇਹ ਰਸਮੀ ਮੁਲਾਕਾਤ ਹੋਵੇਗੀ। ਇਸ ਮੁਲਾਕਾਤ ਦੌਰਾਨ ਉਹ ਅਮਿਤ ਸ਼ਾਹ ਸਾਹਮਣੇ ਯੂਪੀ ‘ਚ ਲਖੀਮਪੁਰ ਘਟਨਾ ਤੇ ਤਿੰਨ ਖੇਤੀ ਕਾਨੂੰਨਾਂ ਨਾਲ ਸੰਬੰਧਤ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰਵਾਉਣ ਸਬੰਧੀ ਗੱਲਬਾਤ ਕਰ ਸਕਦੇ ਹਨ। ਨਿਊਜ਼ ਏਜੰਸੀ ਏਐੱਨਆਈ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।

ਇਸ ਤੋਂ ਇਲਾਨਾ ਚੰਨੀ ਪੰਜਾਬ ਨੂੰ ਸਰਹੱਦ ਪਾਰੋਂ ਪਾਕਿਸਤਾਨ ਵੱਲੋਂ ਖ਼ਤਰੇ ਦਾ ਮੁੱਦਾ ਵੀ ਚੁੱਕਣਗੇ। ਖਾਸ ਕਰ ਪਾਕਿਸਤਾਨ ਤੋਂ ਡਰੋਨ ਆਉਣ ਦੇ ਮਾਮਲਿਆਂ ਨੂੰ ਰੋਕਣ ਲਈ ਕਾਰਗਰ ਕਦਮ ਉਠਾਉਣ ਦੀ ਮੰਗ ਕਰ ਸਕਦੇ ਹਨ। ਦੱਸ ਦੇਈਏ ਕਿ ਪਾਕਿਸਤਾਨ ਤੋਂ ਘੁਸਪੈਠ ਤੇਡਰੋਨ ਤੋਂ ਨਸ਼ੀਲੇ ਪਦਾਰਥ ਤੇ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਡਰੋਨ ਤੋਂ ਨਸ਼ੀਲਾ ਪਦਾਰਥ ਤੇ ਹਥਿਆਰ ਆਉਣ ਦੇ ਕਈ ਮਾਮਲੇ ਵੀ ਫੜੇ ਗਏ ਹਨ, ਇਸ ਤੇ ਬਾਵਜੂਦ ਇਹ ਕ੍ਰਮ ਰੁਕ ਨਹੀਂ ਰਿਹਾ ਹੈ।

Vinkmag ad
Share Our Daily Posts

News Desk

Read Previous

ਪਾਵਰਕਾਮ ਨੇ 60 ਉੱਦਮੀਆਂ ਨੂੰ ਭੇਜਿਆ ਨੋਟਿਸ, ਸਨਅਤ ‘ਤੇ ਪਵੇਗਾ ਤਿੰਨ ਕਰੋੜ ਦਾ ਵਾਧੂ ਬੋਝ

Read Next

ਨਵਜੋਤ ਸਿੱਧੂ ਦਾ ਵੱਡਾ ਐਲਾਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਈ ਜਲਦ ਨਾ ਹੋਈ ਤਾਂ…