Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਹਾਈਕੋਰਟ ਦਾ ਵੱਡਾ ਫ਼ੈਸਲਾ : ਪੰਜਾਬ ‘ਚ ਫੈਲਦੇ ਡਰੱਗਜ਼ ਕਾਰੋਬਾਰ ਮਾਮਲੇ ‘ਚ ਜਲਦ ਸੁਣਵਾਈ ਦੀ ਮੰਗ ਕੀਤੀ ਮਨਜ਼ੂਰ, ਹੁਣ ਏਨੀ ਤਰੀਕ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ : ਪੰਜਾਬ ‘ਚ ਫੈਲਦੇ ਡਰੱਗਜ਼ ਕਾਰੋਬਾਰ ਦਾ ਮਾਮਲਾ 8 ਸਾਲ ਤੋਂ ਜ਼ਿਆਦਾ ਸਮੇਂ ਤੋਂ ਹਾਈ ਕੋਰਟ ‘ਚ ਵਿਚਾਰ ਅਧੀਨ ਹੈ। ਲਗਪਗ ਦੋ ਸਾਲ ਤੋਂ ਇਸ ਮਾਮਲੇ ‘ਚ ਸੁਣਵਾਈ ਨਹੀਂ ਹੋ ਸਕੀ ਹੈ ਪਰ ਮੰਗਲਵਾਰ ਨੂੰ ਹਾਈ ਕੋਰਟ ਨੇ ਜਲਦ ਸੁਣਵਾਈ ਦੀ ਮੰਗ ਦੀ ਅਰਜ਼ੀ ਸਵੀਕਾਰ ਕਰਦੇ ਹੋਏ ਇਸ ਮਾਮਲੇ ‘ਚ 13 ਅਕਤੂਬਰ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਪਹਿਲਾਂ ਇਸ ਮਾਮਲੇ ਦੀ ਸੁਣਵਾਈ 15 ਨਵੰਬਰ ਨੂੰ ਤੈਅ ਸੀ। ਇਸ ਮਾਮਲੇ ‘ਚ ਜਸਟਿਸ ਏਜੀ ਮਸੀਹ ਤੇ ਜਸਟਿਸ ਅਸ਼ੋਕ ਕੁਮਾਰ ਵਰਮਾਂ ਦੀ ਬੈਂਚ ਸੁਣਵਾਈ ਕਰੇਗੀ।

ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਤੇ ਸਵੈ-ਨੋਟਿਸ ਤੇ ਕਈ ਪਟੀਸ਼ਨਾਂ ‘ਤੇ ਇਹ ਮਾਮਲਾ ਹਾਈ ਕੋਰਟ ਸਾਹਮਣੇ ਲਗਪਗ 8 ਸਾਲ ਤੋਂ ਲੰਬਿਤ ਹੈ ਤੇ ਕੋਰੋਨਾ ਕਾਰਨ ਪਿਛਲੇ ਦੋ ਸਾਲ ਤੋਂ ਮਾਮਲੇ ‘ਤੇ ਸੁਣਵਾਈ ਨਹੀਂ ਹੋ ਸਕੀ। ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨਾਲ ਜੁੜਿਆ ਮਾਮਲਾ ਮੋਹਾਲੀ ਨਿਵਾਸੀ ਤਰਲੋਚਨ ਸਿੰਘ ਵੱਲੋਂ ਦਾਇਰ ਇਕ ਪਟੀਸ਼ਨ ਜ਼ਰੀਏ ਹਾਈ ਕੋਰਟ ਪੁੱਜਾ ਸੀ। ਤਰਲੋਚਨ ਸਿੰਘ ਨੂੰ ਜਦੋਂ ਕਿਸੇ ਅਪਰਾਧ ਦੇ ਸਿਲਸਿਲੇ ‘ਚ ਰੋਪੜ ਜੇਲ੍ਹ ‘ਚ ਬੰਦ ਕੀਤਾ ਗਿਆ ਸੀ ਤਾਂ ਉਨ੍ਹਾਂ 2013 ‘ਚ ਹਾਈ ਕੋਰਟ ਸਾਹਮਣੇ ਇਕ ਪਟੀਸ਼ਨ ਦਾਇਰ ਕਰ ਕੇ ਰੋਪੜ ਜੇਲ੍ਹ ‘ਚ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਖੁਲਾਸਾ ਕੀਤਾ ਸੀ।

ਹਾਈ ਕੋਰਟ ਨੇ ਇਸ ਨੂੰ ਜਨਹਿੱਤ ਦਾ ਇਕ ਗੰਭੀਰ ਮੁੱਦਾ ਮੰਨਦੇ ਹੋਏ ਇਸ ਮੁੱਦੇ ‘ਤੇ ਸਵੈ ਨੋਟਿਸ ਲਿਆ ਸੀ ਤੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਸੀ। ਇਸੇ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ (ਜੇਲ੍ਹ) ਸ਼ਸ਼ੀਕਾਂਤ ਨੇ ਵੀ ਹਾਈ ਕੋਰਟ ਨੂੰ ਇਕ ਪੱਤਰ ਲਿਖਿਆ ਸੀ ਜਿਸ ਵਿਚ ਪੰਜਾਬ ‘ਚ ਸਿਆਸੀ ਆਗੂਆਂ ਨਾਲ ਡਰੱਗ ਲਾਰਡਜ਼ ਦੇ ਨਾਲ ਗੰਢ-ਤੁੱਪ ਦਾ ਦੋਸ਼ ਲਾਇਆ ਸੀ। 10 ਸਤੰਬਰ, 2013 ਨੂੰ ਹਾਈ ਕੋਰਟ ਸਾਹਮਣੇ ਰਿਪੋਰਟ ‘ਚ ਸ਼ਸ਼ੀਕਾਂਤ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਸਾਲਾਨਾ 6000 ਕਰੋੜ ਰੁਪਏ ਤੋਂ ਜ਼ਿਆਦਾ ਦੀ ਡਰੱਗ ਸਮੱਗਲਿੰਗ ਹੁੰਦੀ ਹੈ ਤੇ ਪੈਸਾ ਸੂਬੇ ‘ਚ ਚੋਣਾਂ ‘ਚ ਵਰਤਿਆ ਹੁੰਦਾ ਹੈ। ਸਾਬਕਾ ਡੀਜੀਪੀ ਨੇ ਇਹ ਵੀ ਕਿਹਾ ਸੀ ਕਿ ਨਾ ਸਿਰਫ਼ ਪਾਕਿਸਤਾਨ ਤੋਂ ਸਮੱਗਲਿੰਗ ਕੀਤੀ ਜਾ ਰਹੀ ਸੀ ਬਲਕਿ ਪੰਜਾਬ ‘ਚ ਵੀ ਡਰੱਗਜ਼ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਹਾਈ ਕੋਰਟ ਨੇ ਇਨ੍ਹਾਂ ਸਾਰੀਆਂ ਰਿਪੋਰਟਾਂ ਨੂੰ ਇਕੱਠੇ ਜੋੜ ਦਿੱਤਾ ਸੀ ਤੇ ਪੰਜਾਬ ‘ਚ ਡਰੱਗ ਨਾਲ ਸੰਬੰਧਤ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਲਈ ਇਕ ਵਿਸ਼ੇਸ਼ ਬੈਂਚ ਦਾ ਗਠਨ ਵੀ ਕੀਤਾ ਸੀ। ਮਾਮਲੇ ਦੀ ਸੁਣਵਾਈ ਦੌਰਾਨ ਕਈ ਏਜੰਸੀਆਂ ਵੱਲੋਂ ਡਰੱਗ ਬਰਾਮਦਗੀ ਮਾਮਲੇ ‘ਚ ਸ਼ਾਮਲ ਮੁਲਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਕਈ ਏਜੰਸੀਆਂ ਵੱਲੋਂ ਵੱਡੀ ਗਿਣਤੀ ‘ਚ ਸਮੇਂ-ਸਮੇਂ ‘ਤੇ ਰਿਪੋਰਟ ਵੀ ਹਾਈ ਕੋਰਟ ਸਾਹਮਣੇ ਦਾਇਰ ਕੀਤੀ ਗਈ ਸੀ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਦਾ ਵੱਡਾ ਐਲਾਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਈ ਜਲਦ ਨਾ ਹੋਈ ਤਾਂ…

Read Next

ਪੰਜਾਬੀ ਅਦਾਕਾਰ Deep Sidhu ਖ਼ਿਲਾਫ਼ ਜਲੰਧਰ ’ਚ ਕੇਸ, ਵਾਇਰਲ ਵੀਡੀਓ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼