Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਜਲੰਧਰ ’ਚ ਔਰਤ ਨੇ ਰਿਟਾਇਰਡ ਅਧਿਕਾਰੀ ਪਤੀ ’ਤੇ ਲਗਾਇਆ ਗ਼ੈਰ-ਕੁਦਰਤੀ ਸਬੰਧ ਬਣਾਉਣ ਦਾ ਦੋਸ਼, ਕੇਸ ਦਰਜ

ਜਲੰਧਰ : ਥਾਣਾ ਡਿਵੀਜ਼ਨ ਸੱਤ ਖੇਤਰ ਦੀ ਰਹਿਣ ਵਾਲੀ 35 ਸਾਲ ਦੀ ਵਿਆਹੁਤਾ ਨੇ ਆਪਣੇ ਪਤੀ ’ਤੇ ਗ਼ੈਰ-ਕੁਦਰਤੀ ਸਬੰਧ ਬਣਾਉਣ ਅਤੇ ਸਕੂਲ ਖੋਲ੍ਹਣ ਲਈ 50 ਲੱਖ ਰੁਪਏ ਮੰਗਣ ਦਾ ਦੋਸ਼ ਲਗਾਇਆ ਹੈ। ਉਸਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲਾ ਰਿਟਾਇਰਡ ਵੱਡੇ ਅਧਿਕਾਰੀ ਨਾਲ ਜੁੜਿਆ ਹੋਣ ਕਾਰਨ ਪੁਲਿਸ ਨੇ ਚੁੱਪੀ ਧਾਰ ਰੱਖੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਪਤੀ ਨੂੰ ਗਿ੍ਰਫ਼ਤਾਰ ਨਹੀਂ ਕੀਤਾ ਹੈ।

ਆਪਣੀ ਸ਼ਿਕਾਇਤ ’ਚ ਔਰਤ ਨੇ ਦੱਸਿਆ ਕਿ ਉਸਦਾ ਵਿਆਹ ਪਠਾਨਕੋਟ ਦੇ ਨੌਜਵਾਨ ਨਾਲ ਕਰੀਬ 8 ਸਾਲ ਪਹਿਲਾਂ ਹੋਇਆ ਸੀ। ਵਿਆਹ ਸਮੇਂ ਉਸਦੇ ਪਰਿਵਾਰ ਨੇ ਸਹੁਰੇ ਪਰਿਵਾਰ ਦੀ ਹਰ ਮੰਗ ਪੂਰੀ ਕੀਤੀ। ਵਿਆਹ ਦੇ ਕੁਝ ਦਿਨ ਬਾਅਦ ਤੋਂ ਹੀ ਪਤੀ ਨੇ ਉਸਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਸਕੂਲ ਖੋਲ੍ਹਣ ਦੇ ਨਾਮ ’ਤੇ ਉਸਦੇ ਪਿਤਾ ਤੋਂ ਉਧਾਰ ਪੈਸੇ ਵੀ ਲਏ। ਔਰਤ ਦਾ ਦੋਸ਼ ਸੀ ਕਿ ਪਤੀ ਨੇ ਉਸਦੇ ਗਹਿਣੇ ਗਿਰਵੀਂ ਰੱਖ ਦਿੱਤੇ। ਉਸ ’ਤੇ ਪੇਕਿਆਂ ਤੋਂ 50 ਲੱਖ ਰੁਪਏ ਲੈ ਕੇ ਆਉਣ ਦਾ ਦਬਾਅ ਬਣਾ ਰਿਹਾ ਸੀ। ਪਤੀ ਨੇ ਉਸਦੇ ਨਾਲ ਗ਼ੈਰ-ਕੁਦਰਤੀ ਸਬੰਧ ਵੀ ਬਣਾਏ। ਉਸਨੇ ਜਦੋਂ ਪੇਕਿਆਂ ਤੋਂ ਪੈਸੇ ਲਿਆਉਣ ਦਾ ਵਿਰੋਧ ਕੀਤਾ ਤਾਂ ਪਤੀ ਨੇ ਉਸਨੂੰ ਤਲਾਕ ਦੇਣ ਦੀ ਧਮਕੀ ਦਿੱਤੀ। ਇਸਤੋਂ ਬਾਅਦ ਪਤੀ ਤੋਂ ਤੰਗ ਆ ਕੇ ਉਹ ਪਠਾਨਕੋਟ ਤੋਂ ਪੇਕੇ ਜਲੰਧਰ ਆ ਗਈ ਅਤੇ ਪਿਛਲੇ ਕੁਝ ਦਿਨਾਂ ਤੋਂ ਇਥੇ ਹੀ ਰਹਿ ਰਹੀ ਹੈ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਪਤੀ ਖ਼ਿਲਾਫ ਕੇਸ ਦਰਜ ਕਰ ਲਿਆ ਹੈ ਪਰ ਮਾਮਲਾ ਵੱਡੇ ਰਿਟਾਇਰਡ ਅਧਿਕਾਰੀ ਨਾਲ ਜੁੜਿਆ ਹੋਣ ਕਾਰਨ ਚੁੱਪੀ ਧਾਰ ਲਈ ਹੈ।

ਪਤੀ ਖ਼ਿਲਾਫ਼ ਔਰਤ ਨੇ ਗ਼ੈਰ-ਕੁਦਰਤਕੀ ਸਬੰਧਾਂ ਨਾਲ ਜੁੜੇ ਸਬੂਤ ਪੇਸ਼ ਕੀਤੇ ਹਨ। ਦੂਸਰੇ ਪਾਸੇ ਦੋਸ਼ੀ ਪਤਾ ਦਾ ਦਾਅਵਾ ਹੈ ਕਿ ਵਿਆਹ ਤੋਂ ਬਾਅਦ ਪਤੀ-ਪਤਨੀ ਨੇ ਸ਼ਰਾਬ ਪੀਣ ਤੋਂ ਲੈ ਕੇ ਹਰ ਕੰਮ ਇਕੱਠੇ ਕੀਤੇ। ਪਤਨੀ ਦੀ ਮਰਜ਼ੀ ਨਾਲ ਹੀ ਉਨ੍ਹਾਂ ’ਚ ਗ਼ੈਰ-ਕੁਦਰਤੀ ਸਬੰਧ ਬਣੇ ਸਨ। ਅਜਿਹੇ ’ਚ ਇਹ ਦੋਸ਼ ਆਧਾਰਹੀਣ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਦੀ ਗ਼ੈਰ-ਹਾਜ਼ਿਰੀ ‘ਚ ਬੇਟੀ ਰਾਬੀਆ ਨੇ ਸੰਭਾਲੀ ਅੰਮ੍ਰਿਤਸਰ ਪੂਰਬੀ ਦੀ ਕਮਾਨ, ਪਿਤਾ ਦੇ ਹੱਕ ‘ਚ ਦਿੱਤਾ ਇਹ ਬਿਆਨ

Read Next

ਪ੍ਰਿਯੰਕਾ ਨੇ ਕਿਹਾ,‘ਮੋਦੀ ਜੀ, ਕਿਸਾਨਾਂ ’ਤੇ ਗੱਡੀ ਚੜ੍ਹਾਉਣ ਵਾਲੀ ਵੀਡੀਓ ਦੇਖੋ’