Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਨਵਜੋਤ ਸਿੰਘ ਸਿੱਧੂ ਨੂੰ ਫਿਰ ਮਿਲੀ ਹਰੀਸ਼ ਰਾਵਤ ਦੀ ਹਮਾਇਤ, ਕਿਹਾ-ਮੈਂ ਵੀ ਤੁਹਾਡੇ ਜਨ ਅੰਦੋਲਨ ’ਚ ਸਾਥ ਦਿਆਂਗਾ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਹਾਲਾਂਕਿ ਹਾਈਕਮਾਨ ਅਜੇ ਕੋਈ ਫ਼ੈਸਲਾ ਨਹੀਂ ਸਕੀ, ਪਰ ਸਿੱਧੂ ਨੂੰ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ ਸਾਥ ਮਿਲ ਰਿਹਾ ਹੈ। ਸਿੱਧੂ ਨੇ ਅੱਜ ਇਕ ਟਵੀਟ ਕਰ ਕੇ ਕਿਹਾ ਕਿ ਜੇਕਰ ਲਖੀਮਪੁਰ ਖੀਰੀ ਮਾਮਲੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਕਾਂਗਰਸ ਉੱਥੋਂ ਤਕ ਮਾਰਚ ਕਰੇਗ। ਇਸ ’ਤੇ ਰੀਟਵੀਟ ਕਰਦੇ ਹੋਏ ਹਰੀਸ਼ ਰਾਵਤ ਨੇ ਲਿਖਿਆ, ‘ਨਵਜੋਤ ਜੀ, ਇਹ ਬਹੁਤ ਵਧੀਆ ਫ਼ੈਸਲਾ ਹੈ। ਵਧਾਈ ਹੋਵੇ, ਇਹੀ ਉਹ ਕਾਂਗਰਸ ਹੈ, ਜਿਸ ਦੀ ਸਾਨੂੰ ਜ਼ਰੂਰਤ ਹੈ। ਮੈਂ ਵੀ ਲਖੀਮਪੁਰ ਖੀਰੀ ਅਤੇ ਸੀਤਾਪੁਰ ਦੇ ਤੁਹਾਡੇ ਜਨ ਅੰਦੋਲਨ ’ਚ ਤੁਹਾਡਾ ਸਾਥ ਦਿਆਂਗਾ।’

ਸਿੱਧੂ ਨੇ ਟਵੀਟ ਕਰ ਕੇ ਲਿਖਿਆ ਕਿ ਪ੍ਰਿਅੰਕਾ ਗਾਂਧੀ ਦੀ ਗ੍ਰਿਫ਼ਤਾਰੀ ਨਾਲ ਕਿਸਾਨਾਂ ਦੀ ਲੜਾਈ ਖ਼ਤਮ ਨਹੀਂ ਹੋਵੇਗੀ। ਜੇਕਰ ਘਟਨਾ ਲਈ ਜ਼ਿੰਮੇਵਾਰੀ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ। ਇਸ ਤੋਂ ਪਹਿਲਾਂ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਅਚਾਨਕ ਮਾਮਲੇ ’ਚ ਚੰਡੀਗੜ੍ਹ ’ਚ ਰਾਜਭਵਨ ਦੇ ਬਾਹਰ ਧਰਨੇ ’ਤੇ ਬੈਠ ਗਏ ਸਨ, ਜਿੱਥੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਹਾਲਾਂਕਿ ਸ਼ਾਮ ਨੂੰ ਸਿੱਧੂ ਨੂੰ ਰਿਹਾਅ ਕਰ ਦਿੱਤਾ ਗਿਆ।

ਨਵਜੋਤ ਸਿੰਘ ਸਿੱਧੂ ਦੇ ਟਵੀਟ ’ਤੇ ਹਰੀਸ਼ ਰਾਵਤ ਨੇ ਰੀਟਵੀਟ ਕਰਦੇ ਹੋਏ ਉਨ੍ਹਾਂ ਦਾ ਸਾਥ ਦੇਣ ਦੀ ਗੱਲ ਆਖੀ। ਹਰੀਸ਼ ਰਾਵਤ ਸ਼ੁਰੂ ਤੋਂ ਹੀ ਨਵਜੋਤ ਸਿੰਘ ਸਿੱਧੂ ਦੀ ਹਮਾਇਤ ’ਚ ਰਹੇ ਹਨ। ਪੰਜਾਬ ਕਾਂਗਰਸ ਇੰਚਾਰਜ ਦੀ ਕਮਾਨ ਸੰਭਾਲਣ ਤੋਂ ਬਾਅਦ ਹੀ ਰਾਵਤ ਉਨ੍ਹਾਂ ਨੂੰ ਪੰਜਾਬ ਦੇ ਭਵਿੱਖ ਦਾ ਨੇਤਾ ਕਹਿੰਦੇ ਰਹੇ ਹਨ। ਸਿੱਧੂ ਨੂੰ ਪ੍ਰਧਾਨ ਦੀ ਕੁਰਸੀ ਤਕ ਪਹੁੰਚਾਉਣ ’ਚ ਵੀ ਰਾਵਤ ਨੇ ਅਹਿਮ ਭੂਮਿਕਾ ਨਿਭਾਈ ਹੈ।

ਸਿੱਧੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਨਾ ਸੁਣ ਕੇ ਹੰਕਾਰ ਵਿਖਾ ਰਹੀ ਹੈ। ਪ੍ਰਿਅੰਕਾ ਗਾਂਧੀ ਨੇ ਜਦੋਂ ਕਿਸਾਨਾਂ ’ਤੇ ਹੋ ਰਹੇ ਜ਼ੁਲਮ ਦਾ ਵਿਰੋਧ ਕੀਤਾ ਤਾਂ ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਿਅੰਕਾ ਗਾਂਧੀ ਨਾਲ ਯੂਪੀ ਪੁਲਿਸ ਨੇ ਬਦਸਲੂਕੀ ਕੀਤੀ। ਸਿੱਧੂ ਨੇ ਕਿਹਾ ਕਿ ਇਸ ਨੂੰ ਸਹਿਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤਕ ਨਾੜੀਆਂ ’ਚ ਖੂਨ ਵਗਦਾ ਰਹੇਗਾ ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲਖੀਮਪੁਰ ਖੀਰੀ ਲਈ ਇੱਕੋਂ ਰਵਾਨਾ ਹੋਏ ਸਨ, ਪਰ ਪੁਲਿਸ ਨੇ ਸਹਾਰਨਪੁਰ ਕੋਲ ਉਨ੍ਹਾਂ ਨੂੰ ਰੋਕ ਦਿੱਤਾ। ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਉੱਥੋਂ ਦੇ ਪ੍ਰਸ਼ਾਸਨ ਤੋਂ ਆਉਣ ਦੀ ਆਗਿਆ ਨਹੀਂ ਮਿਲੀ। ਹੁਣ ਸਿੱਧੂ ਦਾ ਕਹਿਣਾ ਹੈ ਕਿ ਹੁਣ ਪੰਜਾਬ ਕਾਂਗਰਸ ਮਾਰਚ ਕਰੇਗੀ।

Vinkmag ad
Share Our Daily Posts

News Desk

Read Previous

ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

Read Next

ਵਿਦੇਸ਼ੀ ਲੜਕੀ ਦੀ ਚੁੰਗਲ ‘ਚ ਫਸੇ ਪੰਜਾਬੀ ਨੌਜਵਾਨ ਨੇ ਗੁਆਏ 9.30 ਲੱਖ, ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ