Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਵਿਦੇਸ਼ੀ ਲੜਕੀ ਦੀ ਚੁੰਗਲ ‘ਚ ਫਸੇ ਪੰਜਾਬੀ ਨੌਜਵਾਨ ਨੇ ਗੁਆਏ 9.30 ਲੱਖ, ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ : ਥਾਣਾ ਛੇਹਰਟਾ ਦੀ ਪੁਲਿਸ ਨੇ ਹਨੀ ਟਰੈਪ ਵਿਚ ਫਸਾ ਕੇ 9.30 ਲੱਖ ਰੁਪਏ ਠੱਗਣ ਦੇ ਦੋਸ਼ ਤਹਿਤ ਲਾਲ ਹਰਿਤਪੁਰੀਆ, ਸੁਨੀਤਾ ਪਟੇਲ, ਅਬਦੁਲ ਅਮਤਿਆਜ਼ ਖਾਨ, ਪੰਕਜ ਦਯਾ ਠਾਕੁਰ, ਅਭਿਜੀਤ ਘੋਸ਼, ਸ਼ੀਤਲ ਦਾਸ ਤੇ ਚਿਨਮਏਨੰਦ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਿਸ ਸੂਬੇ ਦੇ ਰਹਿਣ ਵਾਲੇ ਹੈ, ਕੁਝ ਪਤਾ ਨਹੀਂ ਹੈ। ਆਫਿਸਰ ਕਾਲੋਨੀ ਛੇਹਰਟਾ ਵਾਸੀ ਆਨੰਦ ਕੁਮਾਰ ਅਨੁਸਾਰ ਫੇਸਬੁੱਕ ’ਤੇ ਉਸ ਨੂੰ ਵਿਦੇਸ਼ੀ ਲੜਕੀ ਨੇ ਗੱਲਾਂ ’ਚ ਲਗਾ ਕੇ ਫਸਾ ਲਿਆ। ਇਕ ਦਿਨ ਉਸ ਨੂੰ ਮੈਸੇਂਜਰ ’ਤੇ ਸੁਨੇਹਾ ਮਿਲਿਆ ਕਿ ਲੜਕੀ ਉਸ ਨੂੰ ਗਿਫ਼ਟ ਭੇਜਣਾ ਚਾਹੁੰਦੀ ਹੈ। ਲੜਕੀ ਨੇ ਗਿਫ਼ਟ ਕੋਰੀਅਰ ਦੀ ਰਸੀਦ ਵੀ ਭੇਜ ਦਿੱਤੀ। ਉਸ ਨੂੰ ਕੋਰੀਅਰ ਕੰਪਨੀ ਵੱਲੋਂ ਫੋਨ ਵੀ ਆ ਗਿਆ ਕਿ ਤੁਹਾਡਾ ਜੋ ਪਾਰਸਲ ਆਇਆ ਹੈ, ਉਸ ਨੂੰ ਛਡਵਾਉਣ ਲਈ 35 ਹਜ਼ਾਰ ਰੁਪਏ ਲੱਗਣਗੇ। ਉਸ ਨੇ 35 ਹਜ਼ਾਰ ਰੁਪਏ ਦੇ ਦਿੱਤੇ। ਇਸ ਤੋਂ ਬਾਅਦ ਉਹ ਉਸ ਲੜਕੀ ਦੇ ਜਾਲ ਵਿਚ ਪੂਰੀ ਤਰ੍ਹਾਂ ਫਸ ਗਿਆ। ਉਸ ਨੂੰ ਦੁਬਾਰਾ ਫੋਨ ਆਇਆ। ਉਸ ਨੂੰ ਫੋਨ ’ਤੇ ਧਮਕੀ ਦਿੱਤੀ ਗਈ ਕਿ ਪੈਕੇਟ ਵਿਚ ਗਿਫਟ ਨਹੀਂ, 80 ਹਜ਼ਾਰ ਪਾਊਂਡ ਹਨ। ਇਹ ਰਕਮ ਬਹੁਤ ਜ਼ਿਆਦਾ ਹੈ ਤੇ ਗ਼ੈਰ-ਕਾਨੂੰਨੀ ਵੀ ਹੈ। ਹੁਣ ਤੈਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਹ ਸੁਣ ਕੇ ਉਹ ਘਬਰਾ ਗਿਆ ਅਤੇ ਕਿਸੇ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ। ਬਾਅਦ ਵਿਚ ਉਸ ਲੜਕੀ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਕਦੇ ਉਸ ਤੋਂ 50 ਹਜ਼ਾਰ ਰੁਪਏ ਲਏ ਗਏ ਤੇ ਕਦੇ 80 ਹਜ਼ਾਰ। ਉਸ ਨੇ ਇਹ ਰਾਸ਼ੀ ਵੱਖ-ਵੱਖ ਅਕਾਊਂਟ ਵਿਚ ਜਮ੍ਹਾਂ ਕਰਵਾਏ। ਉਸ ਨੇ ਕਰੀਬ 9.30 ਲੱਖ ਰੁਪਏ ਲੜਕੀ ਦੇ ਅਕਾਊਂਟ ਵਿਚ ਜਮ੍ਹਾਂ ਕਰਵਾ ਦਿੱਤੇ ਸਨ।

ਥਾਣਾ ਛੇਹਰਟਾ ਦੇ ਐੱਸਐੱਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਨੰਬਰਾਂ ਤੋਂ ਆਨੰਦ ਨੂੰ ਫੋਨ ਆਏ ਸਨ, ਉਹ ਸਾਰੇ ਫੇਕ ਹਨ। ਜ਼ਿਆਦਾਤਰ ਫੋਨ ਬੰਦ ਹੋ ਚੁੱਕੇ ਹਨ। ਪੁਲਿਸ ਦੇ ਕੋਲ ਨਾਵਾਂ ਤੋਂ ਇਲਾਵਾ ਕੁਝ ਵੀ ਨਹੀਂ ਹੈ। ਜਿਨ੍ਹਾਂ ਬੈਂਕ ਅਕਾਊਂਟ ਵਿਚ ਪੈਸੇ ਪਾਏ ਗਏ ਸਨ, ਦਾ ਵੇਰਵਾ ਕਢਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਨੂੰ ਫਿਰ ਮਿਲੀ ਹਰੀਸ਼ ਰਾਵਤ ਦੀ ਹਮਾਇਤ, ਕਿਹਾ-ਮੈਂ ਵੀ ਤੁਹਾਡੇ ਜਨ ਅੰਦੋਲਨ ’ਚ ਸਾਥ ਦਿਆਂਗਾ

Read Next

ਮਲਸੀਆਂ ‘ਚ ਸ਼ਰਾਬ ਦੇ ਠੇਕੇ ‘ਤੇ ਪੈਟਰੋਲ ਬੰਬਾਂ ਨਾਲ ਹਮਲਾ, ਗੱਡੀ ਨੂੰ ਅੱਗ ਲਾਈ, ਕੁੱਟਮਾਰ ‘ਚ ਕਰਿੰਦੇ ਜ਼ਖ਼ਮੀ