Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਮਲਸੀਆਂ ‘ਚ ਸ਼ਰਾਬ ਦੇ ਠੇਕੇ ‘ਤੇ ਪੈਟਰੋਲ ਬੰਬਾਂ ਨਾਲ ਹਮਲਾ, ਗੱਡੀ ਨੂੰ ਅੱਗ ਲਾਈ, ਕੁੱਟਮਾਰ ‘ਚ ਕਰਿੰਦੇ ਜ਼ਖ਼ਮੀ

ਮਲਸੀਆਂ : ਬੀਤੀ ਰਾਤ ਨਜ਼ਦੀਕੀ ਪਿੰਡ ਬਦਲੀ ਦੇ ਅੱਡੇ ਵਿਖੇ ਸਥਿਤ ਸ਼ਰਾਬ ਦੇ ਠੇਕੇ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰਬਾਂ ਨਾਲ ਹਮਲਾ ਕੀਤਾ ਗਿਆ। ਠੇਕੇ ਦੇ ਕਾਮਿਆਂ ਨੂੰ ਕੁੱਟਮਾਰ ਕਰਕੇ ਜ਼ਖਮੀ ਕੀਤਾ ਅਤੇ ਠੇਕੇ ਦੇ ਬਾਹਰ ਖੜ੍ਹੀ ਬਲੈਰੋ ਗੱਡੀ ਨੂੰ ਵੀ ਅਗਨ ਭੇਟ ਕੀਤਾ ਗਿਆ। ਪੈਟਰੋਲ ਬੰਬਾਂ ਨਾਲ ਕੀਤੇ ਹਮਲੇ ‘ਚ ਠੇਕੇ ਦੇ ਕਰਿੰਦਿਆਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।

ਠੇਕੇ ਦੇ ਮਾਲਕ ਮਾਨਵ ਕੁਮਾਰ ਨੇ ਅੱਜ ਇਥੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਦੇਰ ਰਾਤ ਠੇਕੇ ਦਾ ਸੇਲਜ਼ਮੈਨ ਜੱਖੂ ਰਾਮ ਪੁੱਤਰ ਖਜੇਰੋ ਵਰਮਾ ਪਿੰਡ ਬਦਲੀ ਵਿਖੇ ਠੇਕੇ ਤੇ ਮੌਜੂਦ ਸੀ, ਜਦ ਕਿ ਅਜੈਬ ਸਿੰਘ ਪੁੱਤਰ ਹਰਮੇਲ ਸਿੰਘ ਕੈਸ਼ ਲੈਣ ਲਈ ਠੇਕੇ ਪਹੁੰਚਿਆ ਸੀ। ਤਿੰਨ ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ, ਨੇ ਠੇਕੇ ਤੋ ਇੱਕ ਬੋਤਲ ਖਰੀਦੀ। ਫਿਰ ਉਨ੍ਹਾਂ ਨੇ ਠੇਕੇ ਅਤੇ ਠੇਕੇ ਦੇ ਬਾਹਰ ਖੜ੍ਹੀ ਬਲੈਰੋ ਕੈਂਪਰ ਗੱਡੀ ‘ਤੇ ਪਲਾਸਟਿਕ ਦੀਆਂ ਥੈਲੀਆਂ ‘ਚ ਪੈਟਰੋਲ (ਪੈਟਰੋਲ ਬੰਬ) ਨਾਲ ਹਮਲਾ ਕਰ ਦਿੱਤਾ ਅਤੇ ਅੱਗ ਲਗਾ ਦਿੱਤੀ। ਠੇਕੇ ਦੇ ਸੇਲਜ਼ਮੈਨ ਜੱਖੂ ਰਾਮ ਨੇ ਦੌੜ ਕੇ ਆਪਣੀ ਜਾਨ ਬਚਾਈ, ਜਦਕਿ ਅਜੈਬ ਸਿੰਘ ਤੇ ਹਮਲਾਵਰਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਬੇਸਬਾਲ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਹਮਲਾਵਰ ਹਮਲੇ ਉਪਰੰਤ ਪਿੰਡ ਚਾਚੋਵਾਲ ਵੱਲ ਚਲੇ ਗਏ। ਉਨ੍ਹਾਂ ਦੱਸਿਆ ਕਿ ਠੇਕੇ ਦੇ ਅੰਦਰ ਕੁਝ ਅੱਗ ਜਰੂਰ ਲੱਗੀ ਸੀ ਪਰ ਉੱਥੇ ਅੱਗ ਬੁਝ ਜਾਣ ਉਪਰੰਤ ਹਮਲਾਵਰਾਂ ਨੇ ਠੇਕੇ ਵਿੱਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਦੀ ਵੀ ਭੰਨਤੋੜ ਕੀਤੀ। ਉਨ੍ਹਾਂ ਦੱਸਿਆ ਕਿ ਠੇਕੇ ਦੇ ਬਾਹਰ ਖੜ੍ਹੀ ਬਲੈਰੋ ਕੈਂਪਰ ਗੱਡੀ ਅੱਗ ਨਾਲ ਸੜਕੇ ਸੁਆਹ ਹੋ ਗਈ। ਉਹਨਾਂ ਠੇਕੇ ‘ਤੇ ਤੋੜੀਆਂ ਗਈਆਂ ਬੋਤਲਾਂ ਦੀ ਅਨੁਮਾਨਿਤ ਮੁੱਲ ਕਰੀਬ 50 ਹਜ਼ਾਰ ਰੁਪਏ ਦੱਸਿਆ। ਉਨ੍ਹਾਂ ਹੋਰ ਦੱਸਿਆ ਕਿ ਹਮਲਾਵਰਾਂ ਨੇ ਕਿਸੇ ਤਰਾਂ ਦੀ ਕੋਈ ਲੁੱਟ ਖੋਹ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਉਕਤ ਹਮਲਾ ਸ਼ਰਾਬ ਦੇ ਨਜਾਇਜ਼ ਕਾਰੋਬਾਰੀਆਂ ਵੱਲੋਂ ਕੀਤਾ ਉਹ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੇ ਡੀਐੱਸਪੀ ਸ਼ਾਹਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ, ਐਸ ਐਚ ਓ ਸ਼ਾਹਕੋਟ ਸੁਰਿੰਦਰ ਕੁਮਾਰ ਅਤੇ ਐਸ ਐਚ ਓ ਲੋਹੀਆਂ ਬਲਵਿੰਦਰ ਸਿੰਘ ਭੁੱਲਰ ਅਤੇ ਪੁਲਿਸ ਚੌਕੀ ਮਲਸੀਆਂ ਦੇ ਇੰਚਾਰਜ ਸੰਜੀਵਨ ਸਿੰਘ ਨੇ ਮੌਕੇ ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਸ਼ੇਰਗਿੱਲ ਨੇ ਦੱਸਿਆ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਚੁੱਕੀ ਹੈ। ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਆਈ ਪੀ ਸੀ ਦੀਆਂ ਧਰਾਵਾਂ 323, 435 ਅਤੇ 34 ਅਧੀਨ ਕੇਸ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਵਿਦੇਸ਼ੀ ਲੜਕੀ ਦੀ ਚੁੰਗਲ ‘ਚ ਫਸੇ ਪੰਜਾਬੀ ਨੌਜਵਾਨ ਨੇ ਗੁਆਏ 9.30 ਲੱਖ, ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Read Next

ਚੰਨੀ ਤੇ ਬਘੇਲ ਨਾਲ ਰਾਹੁਲ ਅੱਜ ਜਾਣਗੇ ਲਖੀਮਪੁਰ ਖੀਰੀ, ਯੋਗੀ ਨੇ ਨਹੀਂ ਦਿੱਤੀ ਇਜਾਜ਼ਤ