ਨਵੀਂ ਦਿੱਲੀ:- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਅੱਜ ਲਖੀਮਪੁਰ ਖੀਰੀ ਜਾਵੇਗਾ। ਉਨ੍ਹਾਂ ਨੇ ਇਸ ਵਫ਼ਦ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਰਾਜਸਥਾਨ ਦੇ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਵੀ ਮੌਜੂਦ ਰਹਿਣਗੇ ਪਰੰਤੂ ਇਸ ਵਫ਼ਦ ਨੂੰ ਲਖੀਮਪੁਰ ਖੀਰੀ ਜਾਣ ਦੀ ਯੋਗੀ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ ਹੈ।
