Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਇਨਸਾਨੀਅਤ ਸ਼ਰਮਸਾਰ : ਸਹੁਰਿਆਂ ਨੇ 8 ਮਹੀਨੇ ਦੀ ਗਰਭਵਤੀ ਨੂੰ ਕਰੰਟ ਦੇ ਝਟਕੇ ਦੇ ਕੇ ਉਤਾਰਿਆ ਮੌਤ ਦੇ ਘਾਟ, ਜਾਣੋ ਕਿਵੇਂ ਹੋਇਆ ਖੁਲਾਸਾ

ਅੰਮ੍ਰਿਤਸਰ : ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਲਾਕਾ ਨਿਊ ਮਹਿੰਦਰਾ ਕਾਲੋਨੀ ਮੋਹਕਮਪੁਰਾ ਦੀ ਇਕ ਵਿਆਹੁਤਾ ਨੂੰ ਸਹੁਰਾ ਪਰਿਵਾਰ ਵਾਲਿਆਂ ਮੌਤ ਦੇ ਘਾਟ ਉਤਾਰ ਦਿੱਤਾ। ਔਰਤ ਨੂੰ ਕਰੰਟ ਦੇ ਝਟਕੇ ਦਿੱਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਸਮੇਂ ਉਸ ਨੂੰ ਮਾਰਿਆ ਗਿਆ, ਉਹ ਅੱਠ ਮਹੀਨੇ ਦੀ ਗਰਭਵਤੀ ਵੀ ਸੀ। ਔਰਤ ਦੀ 23 ਸਤੰਬਰ ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ 174 ਦੀ ਕਾਰਵਾਈ ਕੀਤੀ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਦੀ ਹੱਤਿਆ ਕੀਤੀ ਗਈ ਹੈ, ਜਿਸ ਤੋਂ ਬਾਅਦ ਪੋਸਟਮਾਰਟਮ ਹੋਇਆ ਅਤੇ ਰਿਪੋਰਟ ਆਉਣ ਤੋਂ ਬਾਅਦ ਇਸ ਦਾ ਖੁਲਾਸਾ ਹੋਇਆ ਹੈ। ਫਿਲਹਾਲ ਪੁਲਿਸ ਨੇ ਚਾਰ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮ੍ਰਿਤਕ ਦੀ ਮਾਂ ਗੀਤਾ ਬੇਦੀ ਦਾ ਕਹਿਣਾ ਸੀ ਕਿ ਉਸ ਦੀ ਧੀ ਪਾਇਲ ਦਾ ਵਿਆਹ ਰਘੁ ਰਾਜ ਮਹਾਜਨ ਵਾਸੀ ਨਿਊ ਮਹਿੰਦਰਾ ਕਾਲੋਨੀ ਮੋਹਮਕਪੁਰਾ ਦੇ ਨਾਲ ਹੋਇਆ ਸੀ। ਵਿਆਹ ਵਿਚ ਹੈਸਿਅਤ ਮੁਤਾਬਕ ਦਾਜ ਦਿੱਤਾ ਗਿਆ ਸੀ। ਪਰ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਨੂੰ ਉਸ ਦਾ ਪਤੀ, ਸਹੁਰਾ ਰਾਕੇਸ਼ ਕੁਮਾਰ ਮਹਾਜਨ, ਸੱਸ ਸ਼ਮਾਂ ਮਹਾਜਨ, ਨਨਾਣ ਮਮਤਾ ਮਹਾਜਨ ਵੀ ਉਸ ਨੂੰ ਤੰਗ ਕਰਨ ਲੱਗੇ। ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ ਤੇ ਦਾਜ ਦੀ ਮੰਗ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਅੱਠ ਮਹੀਨੇ ਦੀ ਗਰਭਵਤੀ ਹੋ ਚੁੱਕੀ ਸੀ। ਪੰਜ ਸਤੰਬਰ ਨੂੰ ਉਸ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਕਰੰਟ ਦੇ ਝਟਕੇ ਵੀ ਦਿੱਤੇ। 23 ਸਤੰਬਰ ਨੂੰ ਉਸ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ 174 ਦੀ ਕਾੱਰਵਾਈ ਕੀਤੀ ਸੀ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਦਿਲ ਕੰਬਾਊ ਹਾਦਸਾ, ਸਵਿਫਟ ਕਾਰ ਪਲਟੀਆਂ ਖਾਂਦੀ ਨਹਿਰ ਦੀ ਪੁਲ਼ੀ ‘ਤੇ ਚੜ੍ਹੀ, ਦੋ ਨੌਜਵਾਨਾਂ ਦੀ ਮੌਤ ਤੇ…

Read Next

ਲਖੀਮਪੁਰ ਖੀਰੀ ਹਿੰਸਾ : ਪੀੜਤ ਪਰਿਵਾਰਾਂ ਲਈ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕੀਤਾ ਵੱਡਾ ਐਲਾਨ, ਪੜ੍ਹੋ