Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਲਖੀਮਪੁਰ ਖੀਰੀ ਹਿੰਸਾ : ਪੀੜਤ ਪਰਿਵਾਰਾਂ ਲਈ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕੀਤਾ ਵੱਡਾ ਐਲਾਨ, ਪੜ੍ਹੋ

ਚੰਡੀਗੜ੍ਹ : ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਚਾਰ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੋਵਾਂ ਮੁੱਖ ਮੰਤਰੀਆਂ ਨੇ ਪੀੜਤ ਪਰਿਵਾਰਾਂ ਨੂੰ ਇਹ ਮਦਦ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ। ਲਖਨਊ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਅਸੀਂ ਕਤਲ ਕੀਤੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ।’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਹੁਲ ਗਾਂਧੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਯੂਪੀ ਪਹੁੰਚ ਗਏ ਹਨ। ਹਾਲਾਂਕਿ ਪਹਿਲਾਂ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਯੂਪੀ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਸੀ ਪਰ ਬਾਅਦ ‘ਚ ਰਾਹੁਲ ਗਾਂਧੀ, ਚਰਨਜੀਤ ਸਿੰਘ ਚੰਨੀ ਤੇ ਭੂਪੇਸ਼ ਬਘੇਲ ਦੇ ਯੂਪੀ ਬਾਰਡਰ ‘ਤੇ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਹੁਲ ਤੇ ਪ੍ਰਿਅੰਕਾ ਗਾਂਧੀ ਸਮੇਤ ਪੰਜ ਮੈਂਬਰੀ ਵਫ਼ਦ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ। ਇਹ ਸਾਰੇ ਲਖੀਮਪੁਰ ਖੀਰੀ ਜਾਣਗੇ ਤੇ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।ਰਾਹੁਲ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਸੀਤਾਪੁਰ ‘ਚ ਮਿਲਣਗੇ ਜਿੱਥੇ ਪ੍ਰਿਅੰਕਾ ਗਾਂਧੀ ਦੋ ਦਿਨਾਂ ਤੋਂ ਨਜ਼ਰਬੰਦ ਹਨ। ਵੱਡੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਹੀ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਮਿਲ ਗਈ ਹੈ। ਹਾਲਾਂਕਿ ਲਿਮਟ ਸਿਰਫ਼ 5 ਮੈਂਬਰਾਂ ਦੀ ਰੱਖੀ ਗਈ ਹੈ।

Vinkmag ad
Share Our Daily Posts

News Desk

Read Previous

ਇਨਸਾਨੀਅਤ ਸ਼ਰਮਸਾਰ : ਸਹੁਰਿਆਂ ਨੇ 8 ਮਹੀਨੇ ਦੀ ਗਰਭਵਤੀ ਨੂੰ ਕਰੰਟ ਦੇ ਝਟਕੇ ਦੇ ਕੇ ਉਤਾਰਿਆ ਮੌਤ ਦੇ ਘਾਟ, ਜਾਣੋ ਕਿਵੇਂ ਹੋਇਆ ਖੁਲਾਸਾ

Read Next

Punjab Transfers : ਇਕ ਦਰਜਨ IAS ਅਧਿਕਾਰੀਆਂ ਸਮੇਤ 17 ਪ੍ਰਸ਼ਾਸਨਿਕ ਅਧਿਕਾਰੀ ਬਦਲੇ, ਦੇਖੋ ਲਿਸਟ