Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹੈਰੋਇਨ ਤੇ 24 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ, ਗ੍ਰਿਫ਼ਤਾਰ

ਬਠਿੰਡਾ : ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜ ਗ੍ਰਾਮ ਹੈਰੋਇਨ ਅਤੇ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਥਾਣਾ ਮੌੜ ਦੇ ਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘੁੰਮਣ ਕਲਾਂ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਆਧਾਰ ‘ਤੇ ਕਥਿਤ ਦੋਸ਼ੀ ਰੇਸ਼ਮ ਸਿੰਘ ਵਾਸੀ ਪਿੰਡ ਘੁੰਮਣ ਕਲਾਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਦੇ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹੋਇਆ ਗੁਰਚਰਨ ਸਿੰਘ ਵਾਸੀ ਭੁੱਚੋ ਮੰਡੀ ਦੇ ਘਰ ਛਾਪਾਮਾਰੀ ਕਰ ਕੇ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਕੁੱਟਮਾਰ ਦੇ ਦੋਸ਼ ਹੇਠ ਸਕੇ ਭਰਾ ਨਾਮਜ਼ਦ, ਕੇਸ ਦਰਜ

Read Next

ਵਿਗੜਿਆ ਰਸੋਈ ਦਾ ਬਜਟ : ਟਮਾਟਰ, ਪਿਆਜ਼ ਤੇ ਮਟਰ ਤੋਂ ਬਾਅਦ ਸਾਰੀਆਂ ਸਬਜ਼ੀਆਂ ਦੇ ਭਾਅ ਵਧੇ