Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

287 ਗ੍ਰਾਮ ਹੈਰੋਇਨ ਸਣੇ ਤਿੰਨ ਅੜਿੱਕੇ

ਨਵਾਂਸ਼ਹਿਰ :ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਤਿੰਨ ਵਿਅਕਤੀਆਂ ਨੂੰ 287 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਹ ਮਾਮਲੇ ‘ਚ ਪੁਲਿਸ ਥਾਣਾ ਸਦਰ ਬੰਗਾ, ਪੁਲਿਸ ਥਾਣਾ ਰਾਹੋਂ ਤੇ ਪੁਲਿਸ ਥਾਣਾ ਬਹਿਰਾਮ ਵਿਖੇ ਦਰਜ ਕੀਤੇ ਹਨ। ਪੁਲਿਸ ਥਾਣਾ ਸਦਰ ਬੰਗਾ ਦੇ ਏਐੱਸਆਈ ਸੁਰਿੰਦਰ ਸਿੰਘ ਨੇ ਸਮੇਤ ਏਐੱਸਆਈ ਜਸਵੀਰ ਸਿੰਘ, ਏਐੱਸਆਈ ਜਸਵਿੰਦਰ ਸਿੰਘ, ਏਐੱਸਆਈ ਬਲਵਿੰਦਰ ਸਿੰਘ, ਏਐੱਸਆਈ ਮਨਜੀਤ ਸਿੰਘ ਤੇ ਮਹਿਲਾ ਸੀਨੀਅਰ ਸਿਪਾਹੀ ਬਲਵਿੰਦਰ ਕੌਰ ਰਾਤ ਨੂੰ ਗਸ਼ਤ ਦੌਰਾਨ ਇਕ ਕਾਰ ਨੰਬਰੀ ਪੀਬੀ 37-ਜੇ-5735 ਮਾਰਕਾ ਆਲਟੋ ਨੂੰ ਰੋਕ ਕੇ ਉਸ ‘ਚੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਕਾਰ ਚਾਲਕ ਕਮਲਜੀਤ ਰਾਮ ਪੁੱਤਰ ਸਤਨਾਮ ਰਾਮ ਵਾਸੀ ਗੰਨਾ ਪਿੰਡ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸੇ ਤਰਾਂ੍ਹ ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਗਰਬਖ਼ਸ਼ ਰਾਮ ਨੇ ਰਾਹੋਂ ਨਹਿਰ ਦੇ ਪੁਲ ਨੇੜਿਓ ਸ਼ੰਕਰ ਰਾਮ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਪਾਂਸ਼ਟਾ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਹਾਲ ਵਾਸੀ ਫੋਕਲ ਪੁਆਇੰਟ ਬੰਗਾ ਰੋਡ ਨਵਾਂਸ਼ਹਿਰ ਨੂੰ ਕਾਬੂ ਕਰ ਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰਾਂ੍ਹ ਪੁਲਿਸ ਥਾਣਾ ਬਹਿਰਾਮ ਦੇ ਏਐੱਸਆਈ ਸੁਨੀਲ ਦੱਤ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮੰਢਾਲੀ ਤੋਂ ਪਿੰਡ ਮੇਹਲੀ ਨੂੰ ਜਾਂਦੀ ਸੜਕ ‘ਤੇ ਰੇਲਵੇ ਫਾਟਕ ਨੇੜਿਓਂ ਵਿਜੈ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਗੜ੍ਹਸ਼ੰਕਰ ਰੋਡ ਨੇੜੇ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਵੱਖ-ਵੱਖ ਮੁਲਜ਼ਮਾਂ ਦੇ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਕੇ ਅਗਲੀ ਤਫਤੀਸ਼ ਅਮਲ ‘ਚ ਲਿਆਂਦੀ ਹੈ।

 

 

Vinkmag ad
Share Our Daily Posts

News Desk

Read Previous

ਦੋਹਰੇ ਕਤਲ ਕਾਂਡ ਦੇ ਮੁਲਜ਼ਮ ਨੂੰ ਫੜਨ ਆਈ ਪੁਲਿਸ ਨਾਲ ਧੱਕਾਮੁੱਕੀ

Read Next

ਬਠਿੰਡਾ ਤੋਂ ਗੁੰਮ ਹੋਇਆ ਦੋ ਦਿਨਾ ਨਵਜੰਮਿਆ ਬੱਚਾ, ਪੀੜਤ ਪਰਿਵਾਰ ਦਾ ਦੋਸ਼ ; ਪਾਣੀਪਤ ਦੇ ਇਕ ਪਰਿਵਾਰ ਨੂੰ 1 ਲੱਖ 55 ਹਜ਼ਾਰ ’ਚ ਵੇਚਿਆ ਬੱਚਾ