Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਬਠਿੰਡਾ ਤੋਂ ਗੁੰਮ ਹੋਇਆ ਦੋ ਦਿਨਾ ਨਵਜੰਮਿਆ ਬੱਚਾ, ਪੀੜਤ ਪਰਿਵਾਰ ਦਾ ਦੋਸ਼ ; ਪਾਣੀਪਤ ਦੇ ਇਕ ਪਰਿਵਾਰ ਨੂੰ 1 ਲੱਖ 55 ਹਜ਼ਾਰ ’ਚ ਵੇਚਿਆ ਬੱਚਾ

ਬਠਿੰਡਾ : ਪਰਸਰਾਮ ਨਗਰ ਦੇ ਗੁੱਡਵਿਲ ਹਸਪਤਾਲ ਤੋਂ ਗੁੰਮ ਹੋਇਆ ਦੋ ਦਿਨ ਦਾ ਨਵ ਜੰਮਿਆ ਬੱਚਾ ਔਰਤਾਂ ਤੇ ਉਨ੍ਹਾਂ ਦੇ ਸਾਥੀਆਂ ਨੇ ਡੇਢ ਲੱਖ ਵਿਚ ਪਾਣੀਪਤ ਦੇ ਰਹਿਣ ਵਾਲੇ ਪਰਿਵਾਰ ਨੂੰ ਵੇਚ ਦਿੱਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਹੈ, ਜਾਂਚ ਤੋਂ ਬਾਅਦ ਹੀ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਬੀਡ਼ ਤਲਾਬ ਦੀ ਰਹਿਣ ਵਾਲੀ ਔਰਤ ਨੇ ਤਿੰਨ ਔਰਤਾਂ ’ਤੇ ਉਸ ਦੇ ਦੋ ਦਿਨਾ ਦੇ ਨਵਜੰਮੇ ਬੱਚੇ ਨੂੰ ਹਸਪਤਾਲ ਤੋਂ ਜ਼ਬਰਦਸਤੀ ਖੋਹਣ ਦਾ ਦੋਸ਼ ਲਾਇਆ ਸੀ। ਪੀਡ਼ਤ ਔਰਤ ਨੇ ਇਸ ਸਬੰਧੀ ਐੱਸਐੱਸਪੀ ਬਠਿੰਡਾ ਨੂੰ ਦਰਖਾਸਤ ਦੇ ਕੇ ਉਕਤ ਔਰਤਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਪੂਜਾ ਪਤਨੀ ਸੋਨੂੰ ਵਾਸੀ ਬਸਤੀ ਨੰਬਰ ਛੇ ਬੀਡ਼ ਤਲਾਬ ਬਠਿੰਡਾ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹੈ, ਉਸ ਦਾ ਪਤੀ ਦਿਹਾਡ਼ੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। 1 ਅਕਤੂਬਰ ਨੂੰ ਉਸ ਨੇ ਗੁਡਵਿਲ ਹਸਪਤਾਲ ਪਰਸਰਾਮ ਨਗਰ ਵਿਖੇ ਬੱਚੇ ਨੂੰ ਜਨਮ ਦਿੱਤਾ। ਉਸ ਸਮੇਂ ਬੱਚਾ ਬਹੁਤ ਕਮਜ਼ੋਰ ਸੀ। 3 ਅਕਤੂਬਰ ਨੂੰ ਸਵੇਰੇ ਕਰੀਬ 12.30 ਵਜੇ ਉਹ ਹਸਪਤਾਲ ਵਿਚ ਬੇਹੋਸ਼ੀ ਦੀ ਹਾਲਤ ਵਿਚ ਸੀ। ਇਸ ਦੌਰਾਨ ਉਸ ਦੇ ਗੁਆਂਢ ਵਿਚ ਰਹਿਣ ਵਾਲੀ ਔਰਤ ਦੋ ਹੋਰ ਔਰਤਾਂ ਨਾਲ ਗੁੱਡਵਿਲ ਹਸਪਤਾਲ ਵਿਚ ਆਈ ਤੇ ਉਸ ਦੇ ਨਵਜੰਮੇ ਬੱਚੇ ਨੂੰ ਇਹ ਕਹਿ ਕੇ ਲੈ ਗਈ ਕਿ ਉਸ ਦਾ ਬੱਚਾ ਬਹੁਤ ਕਮਜ਼ੋਰ ਹੈ ਅਤੇ ਉਹ ਬੱਚੇ ਨੂੰ ਕਿਸੇ ਵੱਡੇ ਡਾਕਟਰ ਕੋਲ ਲੈ ਕੇ ਜਾ ਰਹੀਆਂ ਹਨ। ਉਸ ਤੋਂ ਬਾਅਦ ਉਨਾਂ ਨੇ ਉਸ ਨੂੰ ਦੱਸਿਆ ਕਿ ਬੱਚਾ ਮਸ਼ੀਨ ਵਿਚ ਹੈ, ਜਦੋਂ ਉਹ ਠੀਕ ਹੋ ਜਾਵੇਗਾ, ਉਹ ਬੱਚੇ ਨੂੰ ਵਾਪਸ ਕਰ ਦੇਣਗੀਆਂ ਪਰ ਅੱਜ ਤਕ ਉਨਾਂ ਨੇ ਉਸ ਦਾ ਬੱਚਾ ਨਹੀਂ ਦਿੱਤਾ।

ਪੂਜਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਤਿੰਨਾਂ ਔਰਤਾਂ ਨੇ ਮਿਲ ਕੇ ਬੱਚਾ ਕਿਸੇ ਹੋਰ ਨੂੰ ਵੇਚ ਦਿੱਤਾ ਹੈ। ਇੰਨਾ ਹੀ ਨਹੀਂ ਉਸ ਨੇ ਉਸ ਨੂੰ ਧਮਕੀ ਦਿੱਤੀ ਕਿ ਜੇ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਜਾਂ ਉਨ੍ਹਾਂ ਖ਼ਿਲਾਫ਼ ਬੱਚਾ ਵੇਚਣ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਤਾਂ ਉਹ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਜੀਣਾ ਮੁਸ਼ਕਲ ਬਣਾ ਦੇਣਗੀਆਂ। ਪੀਡ਼ਤਾ ਨੇ ਦੱਸਿਆ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਉਕਤ ਔਰਤਾਂ ਤੋਂ ਖ਼ਤਰਾ ਹੈ।

ਪੂਜਾ ਨੇ ਦੱਸਿਆ ਕਿ 5 ਅਕਤੂਬਰ ਨੂੰ ਉਕਤ ਔਰਤਾਂ ਵਿਚੋਂ ਇਕ ਉਸ ਦੇ ਘਰ ਆਈ, ਜਿਸ ਨੇ ਉਸ ਨੂੰ ਕਿਹਾ ਕਿ ਉਹ ਉਸ ਨੂੰ ਚੰਗੇ ਪੈਸੇ ਦਿਵਾ ਦੇਵੇਗੀ, ਇਸ ਲਈ ਉਹ ਆਪਣਾ ਬੱਚਾ ਨਾ ਲਵੇ ਪਰ ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ਨੂੰ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਉਧਰ ਐੱਸਐੱਚਓ ਕੈਨਾਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਔਰਤਾਂ ਨੇ ਪਾਣੀਪਤ ਦੇ ਇਕ ਪਰਿਵਾਰ ਨੂੰ ਇਕ ਲੱਖ 55 ਹਜ਼ਾਰ ਵਿਚ ਬੱਚੇ ਨੂੰ ਵੇਚ ਦਿੱਤਾ ਹੈ। ਪੀਡ਼ਤ ਪਰਿਵਾਰ ਨੇ ਜਿਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ, ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ ਹੈ, ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

287 ਗ੍ਰਾਮ ਹੈਰੋਇਨ ਸਣੇ ਤਿੰਨ ਅੜਿੱਕੇ

Read Next

ਦੋ ਬੱਚਿਆਂ ਦੀ ਮਾਂ ਪ੍ਰੇਮੀ ਨਾਲ ਭੱਜੀ, ਦੁਖੀ ਵਿਅਕਤੀ ਨੇ ਖ਼ੁਦ ਨੂੰ ਅੱਗ ਲਾ ਕੇ ਦਿੱਤੀ ਜਾਨ