Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਟਰਾਂਸਪੋਰਟਰ ’ਤੇ ਜਾਨਲੇਵਾ ਹਮਲਾ, ਮਾਲ ਨਾਲ ਭਰਿਆ ਟਰੱਕ ਖੋਹ ਕੇ ਲੁਟੇਰੇ ਫਰਾਰ, ਦੋ ਦਰਜਨ ਲੋਕਾਂ ਵਿਰੁੱਧ ਕੇਸ ਦਰਜ

ਫਤਿਆਬਾਦ : ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਪੇਂਟ ਫੈਕਟਰੀ ’ਚੋਂ ਮਾਲ ਲੋਡ ਕਰਨ ਦਾ ਠੇਕਾ ਲੈਣ ਦੀ ਰੰਜਿਸ਼ ਰੱਖਦਿਆਂ ਟਰਾਂਸਪੋਰਟਰ ਉੱਪਰ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕਰਕੇ ਸਮਾਨ ਨਾਲ ਭਰਿਆ ਟਰੱਕ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਦਰਜਨ ਲੋਕਾਂ ਦੇ ਖਿਲਾਫ ਕਾਤਲਾਨਾਂ ਹਮਲਾ ਕਰਨ ਸਮੇਤ ਹੋਰ ਸੰਗੀਨ ਧਾਰਾਵਾਂ ਤਹਿਤ ਮੁਕੱਦਮਾਂ ਦਰਜ ਕਰਕੇ ਸੱਤ ਲੋਕਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ।

ਅਵਤਾਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਨੇ ਤੇ ਉਸਦੇ ਭਰਾ ਨੇ ਅਮਨ ਗੁੱਡਜ਼ ਕੈਰੀਅਰ ਫਤਿਆਬਾਦ ਦੇ ਨਾਂ ’ਤੇ ਟਰਾਂਸਪੋਰਟ ਬਣਾਈ ਹੋਈ ਹੈ। ਉਨ੍ਹਾਂ ਨੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ’ਚ ਸਥਿਤ ਨੈਰੋਲਕ ਫੈਕਟਰੀ ਵਿਚੋਂ ਮਾਲ ਢੋਹਣ ਲਈ ਸਾਲ ਦਾ ਟੈਂਡਰ ਹਾਸਲ ਕੀਤਾ ਹੋਇਆ ਹੈ। ਉਨ੍ਹਾਂ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਸੁਖਦੇਵ ਸਿੰਘ ਜਿਸਨੇ ਆਪਣੇ ਕੁਝ ਸਾਥੀਆਂ ਅਤੇ ਡਰਾਈਵਰਾਂ ਨਾਲ ਮਿਲਕੇ ਅਣ ਅਧਿਕਾਰਤ ਯੂਨੀਅਨ ਬਣਾਈ ਹੈ, ਉਹ ਲੋਕ ਉਨ੍ਹਾਂ ਨੂੰ ਲੈਰੋਲਕ ਫੈਕਟਰੀ ’ਚੋਂ ਢੋਆ-ਢੁਆਈ ਕਰਨ ਤੋਂ ਰੋਕਦੇ ਸਨ, ਜਿਸਦਾ ਮੋਹਤਬਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ।

ਪਰ ਉਕਤ ਲੋਕ ਫਿਰ ਵੀ ਉਨ੍ਹਾਂ ਕੋਲੋਂ ਸਮਾਨ ਲੋਡ ਕਰਨ ਦੇ ਪੈਸੇ ਮੰਗਦੇ ਅਤੇ ਕਈ ਵਾਰ ਪੈਸੇ ਲੈ ਵੀ ਚੁੱਕੇ ਹਨ। ਲੰਘੇ ਦਿਨ ਉਹ ਆਪਣੇ ਟਰੱਕ ਨੰਬਰ ਪੀਬੀ46-ਐੱਮ 9497 ’ਤੇ ਚਾਲਕ ਸਮੇਤ ਫੈਕਟਰੀ ’ਚੋਂ ਪੇਂਟ ਲੱਦ ਕੇ ਮਨਜਿੰਦਰ ਸਿੰਘ ਜੋ ਉਨ੍ਹਾਂ ਦੇ ਨਾਲ ਵਾਲੀ ਸੀਟ ’ਤੇ ਬੈਠਾ ਸੀ ਸਮੇਤ ਬਾਹਰ ਆ ਰਿਹਾ ਸੀ ਤਾਂ ਸੁਖਦੇਵ ਸਿੰਘ ਆਦਿ ਨੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਕੁੱਟਮਾਰ ਕੀਤੀ ਅਤੇ ਜਦੋਂ ਉਹ ਟਰੱਕ ’ਤੇ ਚੜ੍ਹਨ ਲੱਗਾ ਤਾਂ ਮੁਲਜਮ ਚਾਬੀ ਖੋਹ ਕੇ ਟਰੱਕ ਜਿਸ ਵਿਚ 90-95 ਹਜ਼ਾਰ ਦੀ ਨਕਦੀ ਤੋਂ ਇਲਾਵਾ ਫੈਕਟਰੀ ਦਾ ਸਮਾਨ ਲੱਦਿਆ ਸੀ ਲੈ ਕੇ ਫਰਾਰ ਹੋ ਗਏ। ਜ਼ਖ਼ਮੀ ਹੋਣ ਕਰਕੇ ਉਸ ਨੂੰ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਪਹੁੰਚੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਦੀ ਸ਼ਿਕਾਇਤ ’ਤੇ ਸੁਖਦੇਵ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਭੈਲ ਢਾਏ ਵਾਲਾ, ਹਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਧੂੰਦਾ, ਜਸਪਾਲ ਸਿੰਘ ਪੁਤੱਰ ਤੇਜਾ ਸਿੰਘ ਵਾਸੀ ਫਤਿਆਬਾਦ, ਅਮਨਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ, ਰਣਜੀਤ ਸਿੰਘ ਪੁੱਤਰ ਚੈਨ ਸਿੰਘ ਵਾਸੀ ਵੇਂਈ ਪੂਈ, ਅਵਤਾਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਧੂੰਦਾ, ਹਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੱਲ੍ਹਾ, ਹਰਜਿੰਦਰ ਸਿੰਘ ਪੁੱਤਰ ਵਰਿਆਮ ਸਿੰਘ, ਹਰਜਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਧੂੰਦਾ, ਅਮਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਖੇਲਾ, ਜਸਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਫਤਿਆਬਾਦ ਅਤੇ ਜਸਵੰਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧੂੰਦਾ ਸਮੇਤ 12 ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਪਹਿਲੇ ਸੱਤ ਮੁਲਜ਼ਮਾਂ ਨੂੰ ਬਕਾਇਦਾ ਗਿ੍ਰਫਤਾਰ ਵੀ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਰਾਮਲੀਲਾ ਮੰਚਨ ਦੌਰਾਨ ਵੱਡਾ ਹਾਦਸਾ ਟਲਿਆ, ਤਾੜਕਾ ਦੇ ਮੂੰਹ ’ਚੋਂ ਅੱਗ ਕੱਢਦੇ ਸਮੇਂ ਪਿਤਾ ਤੇ ਬੱਚੀ ਝੁਲਸੀ

Read Next

ਸ਼ਰਾਬ ਦੇ ਭੁਲੇਖੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਅੱਪਰਾ ਦੇ ਨੌਜਵਾਨ ਦੀ ਮੌਤ